ਵਾਸ਼ਿੰਗਟਨ/ਨਵੀਂ ਦਿੱਲੀ (ਵਾਰਤਾ) : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਫ਼ਗਾਨਿਸਤਾਨ ’ਤੇ ਚਰਚਾ ਕੀਤੀ ਅਤੇ ਇਸ ਮੁੱਦੇ ’ਤੇ ਤਾਲਮੇਲ ਜਾਰੀ ਰੱਖਣ ’ਤੇ ਸਹਿਮਤੀ ਜਤਾਈ ਹੈ। ਬਲਿੰਕਨ ਨੇ ਵੀਰਵਾਰ ਨੂੰ ਟਵੀਟ ਕਰਕੇ ਕਿਹਾ, ‘ਅਫ਼ਗਾਨਿਸਤਾਨ ਦੇ ਬਾਰੇ ਵਿਚ ਅੱਜ ਡਾ. ਐੱਸ. ਜੈਸ਼ੰਕਰ ਨਾਲ ਚਰਚਾ ਹੋਈ। ਅਸੀਂ ਤਾਲਮੇਲ ਜਾਰੀ ਰੱਖਣ ’ਤੇ ਸਹਿਮਤ ਹੋਏ ਹਾਂ।’
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਵੱਖ ਤੋਂ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਵਿਦੇਸ਼ ਮੰਤਰੀ ਬਲਿੰਕਨ ਨੇ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਅਫ਼ਗਾਨਿਸਤਾਨ ’ਤੇ ਚਰਚਾ ਕੀਤੀ ਅਤੇ ਤਾਲਮੇਲ ਜਾਰੀ ਰੱਖਣ ’ਤੇ ਸਹਿਮਤੀ ਜਤਾਈ ਹੈ। ਇਹ ਚਰਚਾ ਦੋਵਾਂ ਨੇਤਾਵਾਂ ਵਿਚਾਲੇ 2 ਦਿਨ ਪਹਿਲਾਂ ਫੋਨ ’ਤੇ ਹੋਈ ਗੱਲਬਾਤ ਦੇ ਬਾਅਦ ਹੋਈ।
ਭਾਰਤ ਦੀ ਪ੍ਰਧਾਨਗੀ ਵਿਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਅੱਤਵਾਦ ਵਿਰੋਧੀ ਮੰਤਰੀ ਪੱਧਰੀ ਚਰਚਾ ਦੇ ਬਾਅਦ ਪੱਤਰਕਾਰਾਂ ਵਿਚ ਵੀਰਵਾਰ ਨੂੰ ਜੈਸ਼ੰਕਰ ਨੇ ਕਿਹਾ ਕਿ ਭਾਰਤ ਆਪਣੇ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਤੋਂ ਵਾਪਸ ਲਿਆਉਣ ਲਈ ਅੰਤਰਰਾਸ਼ਟਰੀ ਭਾਈਵਾਲਾਂ ਅਤੇ ਅਮਰੀਕਾ ਨਾਲ ਮਿਲ ਕੇ ਕੰਮ ਕਰ ਰਿਹਾ ਹੈ, ਕਿਉਂਕਿ ਕਾਬੁਲ ਹਵਾਈਅੱਡਾ ਉਨ੍ਹਾਂ ਦੇ ਕੰਟਰੋਲ ਵਿਚ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਓ.ਬੀ.ਸੀ. ਸੋਧ ਬਿੱਲ ਨੂੰ ਦਿੱਤੀ ਮਨਜ਼ੂਰੀ
NEXT STORY