ਨੋਇਡਾ- ਗ੍ਰੇਟਰ ਨੋਇਡਾ ਵਿਚ ਵੀਰਵਾਰ ਨੂੰ ਸੜਕ 'ਤੇ ਇਕ ਵਿਅਕਤੀ ਦੀ ਲਾਸ਼ ਲਹੂ-ਲੁਹਾਣ ਹਾਲਤ 'ਚ ਮਿਲੀ। ਪੁਲਸ ਨੂੰ ਸ਼ੱਕ ਹੈ ਕਿ ਕਤਲ ਮਗਰੋਂ ਲਾਸ਼ ਇੱਥੇ ਸੁੱਟ ਦਿੱਤੀ ਗਈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਹਿਰਦੇਸ਼ ਕਠੇੜੀਆ ਨੇ ਦੱਸਿਆ ਕਿ ਅੱਜ ਸਵੇਰੇ ਸੂਰਜਪੁਰ ਥਾਣੇ ਵਿਚ 130 ਮੀਟਰ ਰੋਡ 'ਤੇ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ।
ਉਨ੍ਹਾਂ ਨੇ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਸ ਨੂੰ ਜਾਂਚ 'ਚ ਲਾਸ਼ 'ਤੇ ਸੱਟ ਦੇ ਕਈ ਨਿਸ਼ਾਨ ਮਿਲੇ ਹਨ। ਗਲੇ 'ਤੇ ਵੀ ਸੱਟ ਦੇ ਨਿਸ਼ਾਨ ਹਨ। ਕਠੇੜੀਆ ਨੇ ਦੱਸਿਆ ਕਿ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਮਾਹਰਾਂ ਅਤੇ ਕੁੱਤਿਆਂ ਦੀ ਟੀਮ (dog squad) ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਅਤੇ ਆਲੇ-ਦੁਆਲੇ ਦੇ ਲੋਕਾਂ ਤੇ ਸੋਸ਼ਲ ਮੀਡੀਆ ਦੀ ਮਦਦ ਨਾਲ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਰਾਜਸਥਾਨ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਅਜੇ ਹੋਰ ਮੀਂਹ ਪੈਣ ਦੀ ਸੰਭਾਵਨਾ
NEXT STORY