ਕਰਨਾਲ- ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਸੈਕਟਰ-12 ਸਕੱਤਰੇਤ ਦੇ ਸਾਹਮਣੇ ਦੇਰ ਰਾਤ ਦੋ ਧਿਰਾਂ ਵਿਚਾਲੇ ਜੰਮ ਕੇ ਖ਼ੂਨੀ ਸੰਘਰਸ਼ ਵੇਖਣ ਨੂੰ ਮਿਲਿਆ। ਇਸ ਖ਼ੂਨੀ ਸੰਘਰਸ਼ ਵਿਚ ਕਈ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ 'ਚ ਜੁੱਟ ਗਈ ਹੈ। ਫ਼ਿਲਹਾਲ ਦੋਹਾਂ ਧਿਰਾਂ 'ਚ ਝਗੜਾ ਕਿਸ ਕਾਰਨ ਹੋਇਆ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ।
ਹਮਲੇ 'ਚ ਜ਼ਖ਼ਮੀ ਇਕ ਨੌਜਵਾਨ ਅਮਿਤ ਨੇ ਦੱਸਿਆ ਕਿ ਉਹ ਆਪਣੇ ਕੁਝ ਸਾਥੀਆਂ ਨਾਲ ਜਿਮ ਤੋਂ ਸੈਕਟਰ-12 ਸੁਪਰ ਮਾਲ ਦੇ ਬਾਹਰ ਖੜ੍ਹੇ ਸਨ। ਅਚਾਨਕ ਕੁਝ ਹਥਿਆਰਬੰਦ ਨੌਜਵਾਨਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ 'ਤੇ ਅਤੇ ਉਸ ਦੇ ਸਾਥੀਆਂ 'ਤੇ ਸਿਰ 'ਤੇ ਗੰਡਾਸੇ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਉੱਥੋਂ ਫਰਾਰ ਹੋ ਗਏ। ਅਮਿਤ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਕੌਣ ਲੋਕ ਸਨ, ਇਸ ਬਾਰੇ ਉਨ੍ਹਾਂ ਨੂੰ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।
ਓਧਰ ਜਾਂਚ ਅਧਿਕਾਰੀ ਲਖਬੀਰ ਸਿੰਘ ਨੇ ਕਿਹਾ ਕਿ ਘਟਨਾ ਵਾਲੀ ਥਾਂ ਦੀ ਜਾਂਚ ਕਰਨ ਮਗਰੋਂ ਉਹ ਜ਼ਿਲ੍ਹਾ ਸਰਕਾਰੀ ਹਸਪਤਾਲ ਪਹੁੰਚੇ ਹਨ, ਜਿੱਥੇ ਉਨ੍ਹਾਂ ਨੂੰ 5 ਨੌਜਵਾਨਾਂ ਨੂੰ ਜ਼ਖ਼ਮੀ ਹਾਲਤ 'ਚ ਮਿਲੇ ਹਨ। ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀ ਨੌਜਵਾਨ ਢਾਂਕਵਾਲਾ ਮੋਹਿਦੀਨਪੁਰ ਅਤੇ ਰਾਵੜ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਹਾਲ ਦੋਵਾਂ ਧਿਰਾਂ 'ਚ ਝਗੜੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਕੇਜਰੀਵਾਲ ਨੇ ਮੀਡੀਆ ਰਿਪੋਰਟ ਦੇ ਹਵਾਲੇ ਤੋਂ ਕਿਹਾ, ਦਿੱਲੀ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ 'ਚ ਨਹੀਂ
NEXT STORY