ਜਬਲਪੁਰ- ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ 'ਚ 8ਵੀਂ ਜਮਾਤ ਦੀ ਪ੍ਰੀਖਿਆ 'ਚ ਫੇਲ ਹੋਣ 'ਤੇ 13 ਸਾਲਾ ਇਕ ਮੁੰਡੇ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨੀਵਾਰ ਨੂੰ ਮਾਢੋਤਾਲ ਥਾਣਾ ਖੇਤਰ ਦੇ ਭੋਲਾ ਨਗਰ ਇਲਾਕੇ 'ਚ ਹੋਈ। ਪੁਲਸ ਡਿਪਟੀ ਸੁਪਰਡੈਂਟ ਬੀ.ਐੱਸ. ਗਥੋਰੀਆ ਨੇ ਦੱਸਿਆ ਕਿ ਦਰਜੀ ਦੇ ਬੇਟਾ ਘਰ 'ਚ ਇਕੱਲਾ ਸੀ ਅਤੇ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਤੁਸੀਂ ਵੀ ਹੋ ਤਲਿਆ-ਭੁੰਨਿਆ ਤੇ ਜੰਕ ਫੂਡ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ
ਗਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਉਸ ਦਾ ਵੱਡਾ ਭਰਾ ਸ਼ਾਮ ਨੂੰ ਘਰ ਪਹੁੰਚਿਆ। ਜਦੋਂ ਮੁੰਡੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਵੱਡਾ ਭਰਾ ਕੰਧ ਟੱਪ ਕੇ ਘਰ 'ਚ ਗਿਆ। ਅਧਿਕਾਰੀ ਨੇ ਦੱਸਿਆ ਕਿ ਉਸ ਨੇ ਆਪਣੇ ਛੋਟੇ ਭਰਾ ਨੂੰ ਫਾਹੇ ਨਾਲ ਲਟਕੇ ਦੇਖਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਮੁੰਡਾ 8ਵੀਂ ਜਮਾਤ ਦੀ ਪ੍ਰੀਖਿਆ 'ਚ ਫੇਲ ਹੋ ਗਿਆ ਸੀ। ਪ੍ਰੀਖਿਆ ਦੇ ਨਤੀਜੇ ਸ਼ੁੱਕਰਵਾਰ ਨੂੰ ਐਲਾਨ ਕੀਤੇ ਗਏ ਸਨ। ਪੁਲਸ ਨੇ ਦੱਸਿਆ ਕਿ ਅੱਗੇ ਦੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਅਤੇ ਪ੍ਰਾਈਵੇਟ ਮੁਲਾਜ਼ਮਾਂ ਲਈ ਖੁਸ਼ਖ਼ਬਰੀ, 1 April ਤੋਂ ਮਿਲੇਗੀ ਵਧੀ ਹੋਈ ਤਨਖ਼ਾਹ
NEXT STORY