ਮੁੰਬਈ- ਮਹਾਰਾਸ਼ਟਰ 'ਚ ਬੁੱਧਵਾਰ ਨੂੰ ਮੁੰਬਈ ਦੇ ਤੱਟ 'ਤੇ ਇਕ ਕਿਸ਼ਤੀ ਪਲਟਣ ਕਾਰਨ ਉਸ ਵਿਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 75 ਹੋਰਾਂ ਨੂੰ ਬਚਾ ਲਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕਈ ਲੋਕ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਨੀਲਕਮਲ ਨਾਂ ਦੀ ਕਿਸ਼ਤੀ 'ਤੇ 80 ਯਾਤਰੀ ਅਤੇ ਚਾਲਕ ਦਲ ਦੇ 5 ਮੈਂਬਰ ਸਵਾਰ ਸਨ।
ਉਨ੍ਹਾਂ ਨੇ ਦੱਸਿਆ ਕਿ ਕਿਸ਼ਤੀ ਮੁੰਬਈ ਨੇੜੇ ਸਥਿਤ ਪ੍ਰਸਿੱਧ ਸੈਰ-ਸਪਾਟਾ ਸਥਾਨ 'ਐਲੀਫੈਂਟਾ' ਟਾਪੂ 'ਤੇ ਜਾ ਰਹੀ ਸੀ, ਜਦੋਂ ਸ਼ਾਮ ਕਰੀਬ 4 ਵਜੇ ਇਕ ਸਪੀਡ ਬੋਟ ਉਸ ਨਾਲ ਟਕਰਾ ਗਈ। ਘਟਨਾ ਦੀ ਕਥਿਤ ਵੀਡੀਓ ਵਾਇਰਲ ਹੋਈ ਹੈ। ਇੱਕ ਸਥਾਨਕ ਆਗੂ ਨੇ ਦਾਅਵਾ ਕੀਤਾ ਕਿ ਸਪੀਡ ਬੋਟ ਜਲ ਸੈਨਾ ਦੀ ਸੀ ਪਰ ਜਲ ਸੈਨਾ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ। ਰੱਖਿਆ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਲ ਸੈਨਾ ਅਤੇ ਤੱਟ ਰੱਖਿਅਕਾਂ ਨੇ ਘਟਨਾ ਵਾਲੀ ਥਾਂ 'ਤੇ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ- ਪਰਦੇਸੋਂ ਅੱਧੀ ਰਾਤ ਸਰਪ੍ਰਾਈਜ਼ ਦੇਣ ਆਇਆ ਪਤੀ, ਅੱਗੋਂ ਪਤਨੀ ਨੂੰ ਬਿਸਤਰੇ 'ਚ ਹੋਰ ਬੰਦੇ ਨਾਲ ਵੇਖ ਰਹਿ ਗਿਆ ਦੰਗ
ਉਨ੍ਹਾਂ ਦੱਸਿਆ ਕਿ ਜਲ ਸੈਨਾ ਦੀਆਂ 11 ਕਿਸ਼ਤੀਆਂ, ਸਮੁੰਦਰੀ ਪੁਲਸ ਦੀਆਂ 3 ਕਿਸ਼ਤੀਆਂ ਅਤੇ ਤੱਟ ਰੱਖਿਅਕਾਂ ਦੀ 1 ਕਿਸ਼ਤੀ ਬਚਾਅ ਕਾਰਜ ਵਿੱਚ ਵਰਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਖੋਜ ਅਤੇ ਬਚਾਅ ਕਾਰਜਾਂ ਲਈ ਚਾਰ ਹੈਲੀਕਾਪਟਰਾਂ ਦੀ ਮਦਦ ਵੀ ਲਈ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ, ਜਵਾਹਰ ਲਾਲ ਨਹਿਰੂ ਪੋਰਟ ਅਥਾਰਟੀ ਦੇ ਕਰਮਚਾਰੀ ਅਤੇ ਖੇਤਰ ਦੇ ਮਛੇਰੇ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਲ ਹਨ।
ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਗਪੁਰ ਵਿੱਚ ਵਿਧਾਨ ਸਭਾ ਨੂੰ ਦੱਸਿਆ ਕਿ ਹਾਦਸੇ ਤੋਂ ਬਾਅਦ ਲਾਪਤਾ 7 ਤੋਂ 8 ਯਾਤਰੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਪੀਡ ਬੋਟ ਕੰਟਰੋਲ ਗੁਆ ਬੈਠੀ ਅਤੇ ਕਿਸ਼ਤੀ ਨਾਲ ਟਕਰਾ ਗਈ, ਦੱਸਿਆ ਜਾ ਰਿਹਾ ਹੈ ਕਿ ਉਕਤ ਸਪੀਡ ਬੋਟ ਨੇਵੀ ਜਾਂ ਕੋਸਟ ਗਾਰਡ ਦੀ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਗਜਰੇਲਾ ਖੁਆ ਕੇ ਬਰਬਾਦ ਕਰ'ਤੀ ਵਿਆਹੁਤਾ ਦੀ ਜ਼ਿੰਦਗੀ, 4 ਸਾਲਾਂ ਤੱਕ ਕਰਦਾ ਰਿਹਾ ਗੰਦਾ ਕੰਮ
ਮਹਾ ਕੁੰਭ ਮੇਲੇ ਲਈ ਮੁਫ਼ਤ ਸਫਰ ਦਾ ਕੋਈ ਪ੍ਰਬੰਧ ਨਹੀਂ : ਰੇਲਵੇ
NEXT STORY