ਮੁੰਬਈ– ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ’ਚ ਐਤਵਾਰ ਨੂੰ 5 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਅਰਬ ਸਾਗਰ ’ਚ ਪਲਟ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ 4 ਲੋਕਾਂ ਨੂੰ ਬਚਾ ਲਿਆ, ਜਦਕਿ ਇਕ ਲਾਪਤਾ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਸ ਮੁਤਾਬਕ ਇਹ ਘਟਨਾ ਮੁੰਬਈ ਤੋਂ 300 ਕਿਲੋਮੀਟਰ ਦੂਰ ਸਥਿਤ ਰਤਨਾਗਿਰੀ ’ਚ ਭਾਟੇ ਤੱਟ ’ਤੇ ਸਵੇਰੇ 9 ਵਜ ਕੇ 45 ਮਿੰਟ ’ਤੇ ਵਾਪਰੀ। ਅਧਿਕਾਰੀ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਤੱਟ ਨੇੜੇ ਪਹੁੰਚੀ ਅਤੇ ਸਥਾਨਕ ਆਫ਼ਤ ਪ੍ਰਬੰਧਨ ਅਥਾਰਟੀ ਦੀ ਮਦਦ ਨਾਲ ਬਚਾਅ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ 4 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਇਕ ਲਾਪਤਾ ਵਿਅਕਤੀ ਦੀ ਭਾਲ ਜਾਰੀ ਹੈ।
ਕਾਂਗਰਸ ਨੂੰ ਝਟਕਾ, ਆਨੰਦ ਸ਼ਰਮਾ ਨੇ ਹਿਮਾਚਲ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ
NEXT STORY