ਇੰਟਰਨੈਸ਼ਨਲ ਡੈਸਕ- ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੰਗਲਾਦੇਸ਼ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਅੰਡੇਮਾਨ ਸਾਗਰ 'ਚ ਪਲਟ ਗਈ, ਜਿਸ ਕਾਰਨ 250 ਤੋਂ ਵੱਧ ਲੋਕ ਲਾਪਤਾ ਹੋ ਗਏ ਹਨ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ (UNHCR) ਅਤੇ ਅੰਤਰਰਾਸ਼ਟਰੀ ਪ੍ਰਵਾਸ ਸੰਗਠਨ ਨੇ ਬੁੱਧਵਾਰ ਨੂੰ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ। ਏਜੰਸੀ ਨੇ ਦੱਸਿਆ ਕਿ ਅੰਡੇਮਾਨ ਸਾਗਰ ਵਿੱਚ ਮਲੇਸ਼ੀਆ ਜਾ ਰਹੀ ਇੱਕ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 250 ਲੋਕ ਲਾਪਤਾ ਹੋ ਗਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਰੋਹਿੰਗੀਆ ਸ਼ਰਨਾਰਥੀ ਅਤੇ ਬੰਗਲਾਦੇਸ਼ੀ ਨਾਗਰਿਕ ਸ਼ਾਮਲ ਹਨ। ਇਹ ਕਿਸ਼ਤੀ ਬੰਗਲਾਦੇਸ਼ ਦੇ ਕਾਕਸ ਬਾਜ਼ਾਰ ਜ਼ਿਲ੍ਹੇ ਦੇ ਟੇਕਨਾਫ ਇਲਾਕੇ ਤੋਂ ਮਲੇਸ਼ੀਆ ਲਈ ਰਵਾਨਾ ਹੋਈ ਸੀ।
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਅਨੁਸਾਰ, ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਇਸ ਦੌਰਾਨ ਸਮੁੰਦਰ ਦੀਆਂ ਤੇਜ਼ ਲਹਿਰਾਂ ਅਤੇ ਖ਼ਰਾਬ ਮੌਸਮ ਨੇ ਕਿਸ਼ਤੀ ਨੂੰ ਘੇਰ ਲਿਆ, ਜਿਸ ਕਾਰਨ ਕਿਸ਼ਤੀ ਬੇਕਾਬੂ ਹੋ ਕੇ ਡੁੱਬ ਗਈ। ਹਾਲਾਂਕਿ ਹਾਦਸੇ ਤੋਂ ਬਾਅਦ ਅਜੇ ਤੱਕ ਰੈਸਕਿਊ ਆਪਰੇਸ਼ਨ ਦੀ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ ਤੇ ਨਾ ਹੀ ਇਹ ਦੱਸਿਆ ਗਿਆ ਹੈ ਕਿ ਆਖ਼ਿਰ ਇਹ ਹਾਦਸਾ ਕਿਸ ਦਿਨ ਵਾਪਰਿਆ ਸੀ।
ਇਹ ਵੀ ਪੜ੍ਹੋ- ਭਾਰਤੀ ਵਿਦਿਆਰਥੀਆਂ ਲਈ Good News ! ਦੇਸ਼ 'ਚ ਕੈਂਪਸ ਸ਼ੁਰੂ ਕਰਨ ਜਾ ਰਹੀਆਂ 6 ਵਿਦੇਸ਼ੀ ਯੂਨੀਵਰਸਿਟੀਆਂ
UNHCR ਅਤੇ IOM ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਰੋਹਿੰਗੀਆ ਲੋਕਾਂ ਦੀ ਦਰਦਨਾਕ ਸਥਿਤੀ ਨੂੰ ਦਰਸਾਉਂਦੀ ਹੈ। ਮਿਆਂਮਾਰ ਦੇ ਰਖਾਈਨ ਸੂਬੇ ਵਿੱਚ ਜਾਰੀ ਹਿੰਸਾ ਕਾਰਨ ਰੋਹਿੰਗੀਆ ਸ਼ਰਨਾਰਥੀਆਂ ਦੀ ਆਪਣੇ ਦੇਸ਼ ਵਾਪਸੀ ਅਨਿਸ਼ਚਿਤ ਹੈ। ਬੰਗਲਾਦੇਸ਼ ਦੇ ਸ਼ਰਨਾਰਥੀ ਕੈਂਪਾਂ ਵਿੱਚ ਸਿੱਖਿਆ, ਰੁਜ਼ਗਾਰ ਅਤੇ ਮਨੁੱਖੀ ਸਹਾਇਤਾ ਦੀ ਕਮੀ ਕਾਰਨ ਇਹ ਲੋਕ ਬਿਹਤਰ ਜੀਵਨ ਤੇ ਚੰਗੇ ਭਵਿੱਖ ਦੇ ਝੂਠੇ ਵਾਅਦਿਆਂ ਦੇ ਜਾਲ ਵਿੱਚ ਫਸ ਕੇ ਅਜਿਹੀਆਂ ਖ਼ਤਰਨਾਕ ਯਾਤਰਾਵਾਂ ਕਰਦੇ ਹਨ।
ਏਜੰਸੀਆਂ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬੰਗਲਾਦੇਸ਼ ਵਿੱਚ ਰਹਿ ਰਹੇ 10 ਲੱਖ ਤੋਂ ਵੱਧ ਰੋਹਿੰਗੀਆ ਸ਼ਰਨਾਰਥੀਆਂ ਦੀ ਸਹਾਇਤਾ ਲਈ ਵਿੱਤੀ ਮਦਦ ਵਧਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਅਜਿਹੇ ਜਾਨਲੇਵਾ ਕਦਮ ਚੁੱਕਣ ਤੋਂ ਰੋਕਿਆ ਜਾ ਸਕੇ ਤੇ ਜਾਨ-ਮਾਲ ਨੁਕਸਾਨ ਹੋਣ ਤੋਂ ਵੀ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਲਾਹੌਰ 'ਚ 'ਜਲ੍ਹਿਆਂਵਾਲਾ ਬਾਗ' ਹੱਤਿਆਕਾਂਡ ਦੇ ਸਾਕੇ ਨੂੰ ਕੀਤਾ ਗਿਆ ਯਾਦ, ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਦੇ ਸਮਰਾਟ ਚੌਧਰੀ ਨੇ ਬਿਹਾਰ ਦੇ 24ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
NEXT STORY