ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਦੇ ਕੋਤਵਾਲੀ ਥਾਣਾ ਖੇਤਰ ਦੇ ਸਾਊਥ ਮਲਾਕਾ ਇਲਾਕੇ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਬੰਦ ਘਰ ਦੇ ਅੰਦਰੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਮ੍ਰਿਤਕਾਂ ਵਿੱਚ ਇੱਕ ਬਜ਼ੁਰਗ ਜੋੜਾ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਸਾਊਥ ਮਲਾਕਾ ਦੇ ਰਹਿਣ ਵਾਲੇ 70 ਸਾਲਾ ਵੀਰੇਂਦਰ ਵੈਸ਼, ਉਨ੍ਹਾਂ ਦੀ 65 ਸਾਲਾ ਪਤਨੀ ਅਨੀਤਾ ਵੈਸ਼ ਅਤੇ 45 ਸਾਲਾ ਬੇਟੀ ਮੀਨਾਕਸ਼ੀ ਵੈਸ਼ ਦੀਆਂ ਲਾਸ਼ਾਂ ਉਨ੍ਹਾਂ ਦੇ ਆਪਣੇ ਘਰ ਵਿੱਚੋਂ ਬਰਾਮਦ ਹੋਈਆਂ ਹਨ। ਇਹ ਘਰ ਪਿਛਲੇ ਕਈ ਦਿਨਾਂ ਤੋਂ ਬੰਦ ਸੀ, ਪਰ ਜਦੋਂ ਗੁਆਂਢੀਆਂ ਨੂੰ ਘਰ ਵਿੱਚੋਂ ਭੈੜੀ ਬਦਬੂ ਆਉਣ ਲੱਗੀ, ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਦਰਵਾਜ਼ਾ ਤੋੜ ਕੇ ਜਦੋਂ ਅੰਦਰ ਦਾਖਲ ਹੋਏ ਤਾਂ ਤਿੰਨਾਂ ਦੀਆਂ ਲਾਸ਼ਾਂ ਵੱਖ-ਵੱਖ ਕਮਰਿਆਂ ਵਿੱਚ ਪਈਆਂ ਮਿਲੀਆਂ।
ਡੀਸੀਪੀ ਸਿਟੀ ਜ਼ੋਨ ਮਨੀਸ਼ ਕੁਮਾਰ ਸ਼ਾਂਡਿਲਿਆ ਨੇ ਦੱਸਿਆ ਕਿ ਮ੍ਰਿਤਕਾਂ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮ ਅਤੇ ਫੀਲਡ ਯੂਨਿਟ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੌਰਾਨ ਪਰਿਵਾਰ ਦਾ 40 ਸਾਲਾ ਪੁੱਤਰ ਅਭਿਸ਼ੇਕ ਘਟਨਾ ਤੋਂ ਬਾਅਦ ਲਾਪਤਾ ਦੱਸਿਆ ਜਾ ਰਿਹਾ ਹੈ। ਪੁਲਸ ਅਭਿਸ਼ੇਕ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ, ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਉਸ ਦੇ ਮਿਲਣ ਨਾਲ ਇਸ ਕਤਲ ਕਾਂਡ ਬਾਰੇ ਅਹਿਮ ਜਾਣਕਾਰੀ ਮਿਲ ਸਕਦੀ ਹੈ। ਫਿਲਹਾਲ ਪੁਲਸ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਜਾਰੀ ਹੈ।
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਫਟਿਆ ਬੱਦਲ, ਸੜਕਾਂ ਹੋਈਆਂ ਪ੍ਰਭਾਵਿਤ
NEXT STORY