ਸ਼੍ਰੀਨਗਰ : ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਐਤਵਾਰ (5 ਜਨਵਰੀ) ਨੂੰ ਇੱਕੋ ਹੀ ਪਰਿਵਾਰ ਦੇ 5 ਲੋਕ ਉਨ੍ਹਾਂ ਦੇ ਘਰ 'ਚ ਮ੍ਰਿਤਕ ਪਾਏ ਗਏ। ਸਥਾਨਕ ਅਧਿਕਾਰੀਆਂ ਮੁਤਾਬਕ ਇਹ ਹੈਰਾਨ ਕਰਨ ਵਾਲੀ ਘਟਨਾ ਸ਼੍ਰੀਨਗਰ ਦੇ ਪੰਦਰਥਾਨ ਇਲਾਕੇ 'ਚ ਵਾਪਰੀ, ਜਿੱਥੇ ਦਮ ਘੁੱਟਣ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼੍ਰੀਨਗਰ ਦੇ ਪੰਦਰਥਾਨ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਦੇਰ ਸ਼ਾਮ ਦਮ ਘੁੱਟਣ ਕਾਰਨ ਬੇਹੋਸ਼ ਹੋ ਜਾਣ ਕਾਰਨ ਮੌਤ ਹੋ ਗਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ ਅਤੇ ਮੂਲ ਰੂਪ ਵਿਚ ਬਾਰਾਮੂਲਾ ਦੇ ਵਸਨੀਕ ਸਨ। ਇਸ ਦੌਰਾਨ ਉਸ ਦੀ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ ਹੈ, ਜਦਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ 'ਚ ਸੰਘਣੀ ਧੁੰਦ ਕਾਰਨ 51 ਟ੍ਰੇਨਾਂ ਲੇਟ, ਕਈ ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
ਕਿਸ ਵਜ੍ਹਾ ਨਾਲ ਹੋ ਰਹੀਆਂ ਮੌਤਾਂ?
ਦਰਅਸਲ, ਸਰਦੀਆਂ ਦੌਰਾਨ ਗੈਸ ਹੀਟਰਾਂ ਅਤੇ ਖੁੱਲ੍ਹੇ ਕੋਲੇ ਨਾਲ ਚੱਲਣ ਵਾਲੇ ਉਪਕਰਣਾਂ ਦੀ ਵਰਤੋਂ ਕਾਰਬਨ ਮੋਨੋਆਕਸਾਈਡ ਜ਼ਹਿਰ ਦਾ ਕਾਰਨ ਬਣਦੀ ਹੈ, ਨਤੀਜੇ ਵਜੋਂ ਮੌਤਾਂ ਹੁੰਦੀਆਂ ਹਨ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿਚ ਕਸ਼ਮੀਰ ਖੇਤਰ ਵਿਚ ਹੋਰ ਬਰਫ਼ਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਖੁੱਲ੍ਹੇ ਅੱਗ ਵਾਲੇ ਯੰਤਰਾਂ ਦੀ ਵਰਤੋਂ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਪਾਰਾ ਲਗਾਤਾਰ ਦੂਜੇ ਦਿਨ ਵੀ ਠੰਢ ਦੇ ਨੇੜੇ ਰਿਹਾ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਅਤੇ ਮੱਧ ਕਸ਼ਮੀਰ ਦੇ ਬਡਗਾਮ ਅਤੇ ਗੰਦਰਬਲ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ 'ਚ ਸਵੇਰੇ ਬਰਫਬਾਰੀ ਹੋਈ। ਘਾਟੀ 'ਚ ਰਾਤ ਦੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਅਤੇ ਦੱਖਣੀ ਕਸ਼ਮੀਰ ਦੇ ਕੋਕਰਨਾਗ ਕਸਬੇ 'ਚ ਇਹ ਜ਼ੀਰੋ ਤੋਂ ਹੇਠਾਂ 8.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਫੈਲਿਆ HMPV ਵਾਇਰਸ, ਘਰਾਂ 'ਚੋਂ ਨਾ ਨਿਕਲਣ ਦੀ ਹਦਾਇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੰਗਾ ਪੀੜਤ ਸਿੱਖਾਂ ਲਈ ਸਰਕਾਰੀ ਨੌਕਰੀਆਂ 'ਚ ਛੋਟ, ਉਮਰ ਤੇ ਵਿੱਦਿਅਕ ਯੋਗਤਾ 'ਚ ਮਿਲੇਗੀ ਰਾਹਤ
NEXT STORY