ਨਵੀਂ ਦਿੱਲੀ - ਤਾਮਿਲਨਾਡੂ ਵਿੱਚ ਕੰਨੂਰ ਦੇ ਕੋਲ ਹੋਏ ਹੈਲੀਕਾਪਟਰ ਹਾਦਸੇ ਵਿੱਚ ਬੁੱਧਵਾਰ ਨੂੰ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਦੀਆਂ ਮ੍ਰਿਤਕ ਦੇਹਾਂ ਵੀਰਵਾਰ ਸ਼ਾਮ ਤੱਕ ਦਿੱਲੀ ਲਿਆਂਦੀਆਂ ਜਾਣਗੀਆਂ। ਦੋਨਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਦਿੱਲੀ ਛਾਉਣੀ ਵਿੱਚ ਕਰਨ ਦੀ ਯੋਜਨਾ ਹੈ। ਦੂਜੇ ਪਾਸੇ, ਰਾਵਤ ਦੇ ਗ੍ਰਹਿ ਰਾਜ ਉੱਤਰਾਖੰਡ ਵਿੱਚ ਰਾਜ ਸਰਕਾਰ ਨੇ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ - ਅਮਿਤ ਸ਼ਾਹ, ਰਾਜਨਾਥ ਸਮੇਤ ਹੋਰ ਮੰਤਰੀਆਂ ਨੇ ਟਵੀਟ ਕਰ ਬਿਪਿਨ ਰਾਵਤ ਦੀ ਮੌਤ 'ਤੇ ਜਤਾਇਆ ਦੁੱਖ
CDS ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਵੀਰਵਾਰ ਸ਼ਾਮ ਤੱਕ ਫੌਜੀ ਜਹਾਜ਼ ਰਾਹੀਂ ਰਾਸ਼ਟਰੀ ਰਾਜਧਾਨੀ ਪਹੁੰਚ ਜਾਵੇਗੀ। ਸ਼ੁੱਕਰਵਾਰ ਨੂੰ ਪਤੀ-ਪਤਨੀ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਘਰ ਲਿਆਂਦੀਆਂ ਜਾਣਗੀਆਂ ਅਤੇ ਲੋਕਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਅੰਤਿਮ ਦਰਸ਼ਨ ਕਰਨ ਦੀ ਮਨਜ਼ੂਰੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਕਾਮਰਾਜ ਮਾਰਗ ਤੋਂ ਦਿੱਲੀ ਛਾਉਣੀ ਦੇ ਬਰਾੜ ਚੌਰਾਹਾ ਸ਼ਮਸ਼ਾਨਘਾਟ ਤੱਕ ਕੱਢੀ ਜਾਵੇਗੀ। ਅੰਤਿਮ ਸੰਸਕਾਰ ਲਈ ਉਨ੍ਹਾਂ ਦੀ ਛੋਟੀ ਭੈਣ ਅਤੇ ਭਰਾ ਵੀ ਉੱਥੇ ਮੌਜੂਦ ਰਹਿਣਗੇ। ਦੱਸ ਦਈਏ ਕਿ ਜਨਰਲ ਰਾਵਤ ਦੀਆਂ ਦੋ ਬੇਟੀਆਂ ਵੀ ਹਨ।
ਇਹ ਵੀ ਪੜ੍ਹੋ - ਹੈਲੀਕਾਪਟਰ ਹਾਦਸੇ 'ਚ ਵਰੁਣ ਸਿੰਘ ਦੀ ਬਚੀ ਜਾਨ, ਹਸਪਤਾਲ 'ਚ ਲੜ ਰਹੇ ਹਨ ਜ਼ਿੰਦਗੀ ਅਤੇ ਮੌਤ ਦੀ ਜੰਗ
3 ਦਿਨਾਂ ਦਾ ਸਰਕਾਰੀ ਸੋਗ
ਦੂਜੇ ਪਾਸੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੀ.ਡੀ.ਐੱਸ. ਦੀ ਮੌਤ ’ਤੇ ਸੂਬੇ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, ਮੈਨੂੰ ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਆਪਣਾ ਜੀਵਨ ਦੇਸ਼ ਲਈ ਸਮਰਪਿਤ ਕਰ ਦਿੱਤਾ। ਉਸ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਹੈਲੀਕਾਪਟਰ ਹਾਦਸੇ 'ਤੇ ਰਾਜਨਾਥ ਸਿੰਘ ਕੱਲ ਸੰਸਦ ਦੇ ਦੋਨਾਂ ਸਦਨਾਂ 'ਚ ਦੇਣਗੇ ਬਿਆਨ
NEXT STORY