ਨੈਸ਼ਨਲ ਡੈਸਕ - ਦਿੱਲੀ ਦੇ ਵਸੰਤ ਵਿਹਾਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਅੱਜ ਸਵੇਰੇ ਮਿਲਟਰੀ ਖੇਤਰ ਸ਼ੰਕਰ ਵਿਹਾਰ 'ਚ 8 ਸਾਲ ਦੀ ਬੱਚੀ ਦੀ ਲਾਸ਼ ਮਿਲੀ ਹੈ। ਦੱਸ ਦੇਈਏ ਕਿ ਬਰਾਮਦ ਹੋਈ ਲੜਕੀ ਬੀਤੇ ਦਿਨ ਤੋਂ ਲਾਪਤਾ ਸੀ। ਇਸ ਪੂਰੇ ਮਾਮਲੇ 'ਚ ਦਿੱਲੀ ਪੁਲਸ ਦਾ ਕਹਿਣਾ ਹੈ ਕਿ ਇਕ 19 ਸਾਲਾ ਲੜਕੇ ਸ਼ਿਵਮ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਬੀਤੇ ਦਿਨ ਲੜਕੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੱਸ ਦੇਈਏ ਕਿ ਫਿਲਹਾਲ ਦਿੱਲੀ ਪੁਲਸ ਦੋਸ਼ੀ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਕਤਲ ਅਤੇ ਪੋਕਸੋ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸਿਰਫ਼ 20 ਰੁਪਏ 'ਚ ਭਾਰਤੀ ਨਾਗਰਿਕਤਾ...ਬੰਗਲਾਦੇਸ਼ੀ ਘੁਸਪੈਠੀਆਂ ਦੇ ਫ਼ਰਜ਼ੀ ਕਾਗਜ਼ਾਤ ਬਣਾਉਣ ਵਾਲੇ ਕਾਬੂ
NEXT STORY