ਜਬਲਪੁਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ 'ਚ ਸਥਿਤ ਇਕ ਪਿੰਡ ਦੀ ਝੀਲ 'ਚ 8 ਸਾਲਾ ਇਕ ਬੱਚੀ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਗੁੱਸੇ ਵਿਚ ਪਿੰਡ ਵਾਸੀਆਂ ਨੇ ਸ਼ਰਾਬ ਦੀ ਇਕ ਦੁਕਾਨ 'ਚ ਅੱਗ ਲਗਾ ਦਿੱਤੀ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਮਾਂ ਸਮੇਤ ਨਾਰਾਜ਼ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਮੰਗਲਵਾਰ ਰਾਤ ਸ਼ਰਾਬ ਦੇ ਠੇਕੇ 'ਤੇ ਇਕ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹ ਨੇ ਸ਼ਰਾਬ ਪੀਤੀ ਅਤੇ ਫਿਰ ਪੀੜਤਾ ਨਾਲ ਜਬਰ ਜ਼ਿਨਾਹ ਕਰ ਕੇ ਉਸ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਇਕ ਝੀਲ 'ਚ ਸੁੱਟ ਦਿੱਤੀ।
ਜਬਲਪੁਰ ਦੇ ਐਡੀਸ਼ਨਲ ਪੁਲਸ ਸੁਪਰਡੈਂਟ ਸੋਨਾਲੀ ਦੁਬੇ ਨੇ ਦੱਸਿਆ ਕਿ ਮੰਗਲਵਾਰ ਰਾਤ ਬੱਚੀ ਦੀ ਲਾਸ਼ ਬਰਾਮਦ ਕੀਤੀ ਗਈ। ਪੋਸਟਮਾਰਟਮ ਤੋਂ ਪਤਾ ਲੱਗਾ ਹੈ ਕਿ ਪੀੜਤ 'ਤੇ ਸਰੀਰਕ ਹਮਲਾ ਕੀਤਾ ਗਿਆ ਸੀ। ਦੁਬੇ ਨੇ ਦੱਸਿਆ,''ਸਥਿਤੀ ਕੰਟਰੋਲ 'ਚ ਹੈ। ਪਿੰਡ 'ਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਅਸੀਂ ਪੂਰੀ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਾਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ਨੂੰ IT ਵਿਭਾਗ ਤੋਂ ਮਿਲਿਆ 1,823 ਕਰੋੜ ਰੁਪਏ ਦਾ ਇਕ ਹੋਰ ਨਵਾਂ ਨੋਟਿਸ
NEXT STORY