ਇਰੋਡ (ਤਾਮਿਲਨਾਡੂ) : ਇਰੋਡ ਜ਼ਿਲ੍ਹੇ ਦੇ ਮੂਲਪਾਲਯਾਮ ਉਪਨਗਰ ਵਿੱਚ ਸਥਿਤ ਇੱਕ ਪ੍ਰਾਈਵੇਟ ਹਾਇਰ ਸੈਕੰਡਰੀ ਸਕੂਲ ਦੇ ਅਹਾਤੇ ਵਿੱਚ ਕਥਿਤ ਤੌਰ 'ਤੇ ਬੰਬ ਰੱਖੇ ਜਾਣ ਦੀ ਮੰਗਲਵਾਰ ਨੂੰ ਧਮਕੀ ਮਿਲੀ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਮਾਪਿਆਂ ਅਤੇ ਬੱਚਿਆਂ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording
ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਦੱਸਿਆ ਕਿ ਸਕੂਲ ਦੇ ਸਟਾਫ਼ ਨੇ ਮੰਗਲਵਾਰ ਨੂੰ ਇੱਕ ਈਮੇਲ ਦੇਖੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਂਪਸ ਵਿੱਚ ਇੱਕ ਬੰਬ ਲਗਾਇਆ ਗਿਆ ਸੀ ਅਤੇ 12 ਨਵੰਬਰ ਦੀ ਸਵੇਰ ਨੂੰ ਉਸ ਦੇ ਫਟਣ ਨਾਲ ਧਮਾਕਾ ਹੋਣ ਵਾਲਾ ਹੈ। ਬੰਬ ਰੱਖੇ ਜਾਣ ਦੀ ਈਮੇਲ ਮਿਲਣ ਤੋਂ ਬਾਅਦ ਸਕੂਲ ਸਟਾਫ ਨੇ ਵਿਦਿਆਰਥੀਆਂ ਨੂੰ ਤੁਰੰਤ ਉਹਨਾਂ ਦੇ ਘਰ ਛੱਡ ਕੇ ਆਉਣ ਲਈ ਕਿਹਾ। ਇਸ ਦੌਰਾਨ ਕਈ ਬੱਚਿਆਂ ਦੇ ਮਾਪੇ ਉਹਨਾਂ ਨੂੰ ਸਕੂਲ ਤੋਂ ਲੈਣ ਲਈ ਆਏ।
ਇਹ ਵੀ ਪੜ੍ਹੋ - ਖ਼ਾਸ ਖ਼ਬਰ: ਭੈਣਾਂ ਦੇ ਖਾਤਿਆਂ 'ਚ ਆਉਣਗੇ 1250 ਰੁਪਏ, ਸਰਕਾਰ ਨੇ ਜਾਰੀ ਕੀਤੀ ਰਕਮ
ਇਰੋਡ ਤਾਲੁਕਾ ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਦੀ ਚਾਰਦੀਵਾਰੀ ਅਤੇ ਇਸ ਦੇ ਆਲੇ-ਦੁਆਲੇ ਦੀ ਪੂਰੀ ਤਲਾਸ਼ੀ ਲਈ, ਹਾਲਾਂਕਿ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ। ਪੁਲਸ ਨੇ ਖੁਲਾਸਾ ਕੀਤਾ ਕਿ ਇਹ ਦੂਜੀ ਵਾਰ ਹੈ, ਜਦੋਂ ਇਸ ਸਕੂਲ ਦੇ ਕੈਂਪਸ ਵਿੱਚ ਬੰਬ ਰੱਖੇ ਜਾਣ ਦੀ ਧਮਕੀ ਮਿਲੀ ਹੈ। ਪੁਲਸ ਨੇ ਦੱਸਿਆ ਕਿ ਪਹਿਲੀ ਘਟਨਾ 2 ਸਤੰਬਰ ਨੂੰ ਵਾਪਰੀ, ਜਦੋਂ ਸਕੂਲ ਦੇ ਇੱਕ ਵਿਦਿਆਰਥੀ ਨੇ ਧਮਕੀ ਭਰੀ ਜਾਅਲੀ ਈਮੇਲ ਭੇਜੀ ਸੀ। ਪੁਲਸ ਨੇ ਲੜਕੇ ਨੂੰ ਚੇਤਾਵਨੀ ਜਾਰੀ ਕੀਤੀ ਸੀ। ਪੁਲਸ ਹੁਣ ਇਸ ਨਵੀਂ ਈਮੇਲ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਕਿਸ ਸਰੋਤ ਤੋਂ ਭੇਜੀ ਗਈ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ ਵਧੇਗਾ ਆਈਫੋਨ ਦਾ ਪ੍ਰੋਡਕਸ਼ਨ, 2027 ਤੱਕ 34 ਅਰਬ ਡਾਲਰ ਦੇ ਉਤਪਾਦਨ ਦਾ ਟੀਚਾ
NEXT STORY