ਨੈਸ਼ਨਲ ਡੈਸਕ: ਪੰਜਾਬ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ 5 ਵਾਰ ਬੰਬ ਨਾਲ ਉਡਾਉਣ ਧਮਕੀ ਮਿਲਣ ਤੋਂ ਬਾਅਗ ਕਈ ਸਕੂਲਾਂ ਨੂੰ ਵਾਰ-ਵਾਰ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਨਾਲ ਪੰਜਾਬ ਸਣੇ ਕਈ ਸੂਬਿਆਂ ਦੇ ਲੋਕ ਦਹਿਸ਼ਤ ਵਿਚ ਹਨ। ਦਿੱਲੀ ਤੋਂ ਕਈ ਸਕੂਲਾਂ ਤੋਂ ਬਾਅਦ ਅੱਜ ਬੈਂਗਲੁਰੂ ਦੇ ਲਗਭਗ 40 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੂਰਾ ਸ਼ਹਿਰ ਕੰਬ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੰਬ ਦੀਆਂ ਇਹ ਧਮਕੀਆਂ ਇਕ ਈਮੇਲ ਰਾਹੀਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਸਾਰੇ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਇਸ ਧਮਕੀ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ - 5 ਸਕੂਲਾਂ 'ਚ 'ਬੰਬ'! ਵਿਦਿਆਰਥੀਆਂ ਨੂੰ ਕਰ 'ਤੀ ਛੁੱਟੀ
ਧਮਕੀ ਮਿਲਣ ਤੋਂ ਬਾਅਦ ਬੈਂਗਲੁਰੂ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਬੈਂਗਲੁਰੂ ਪੁਲਸ ਨੇ ਦੱਸਿਆ ਕਿ ਆਰਆਰ ਨਗਰ ਅਤੇ ਕੇਂਗੇਰੀ ਸਮੇਤ ਬੈਂਗਲੁਰੂ ਸ਼ਹਿਰ ਦੇ 40 ਨਿੱਜੀ ਸਕੂਲਾਂ ਨੂੰ ਅੱਜ ਬੰਬ ਦੀ ਧਮਕੀ ਵਾਲੇ ਈਮੇਲ ਮਿਲੇ ਹਨ, ਜਿਸ ਤੋਂ ਬਾਅਦ ਸ਼ਹਿਰ ਦੇ ਸਾਰੇ ਸਕੂਲਾਂ ਵਿੱਚ ਤਲਾਸ਼ੀ ਅਤੇ ਜਾਂਚ ਸ਼ੁਰੂ ਕਰਨੀ ਕਰ ਦਿੱਤੀ ਗਈ ਹੈ। ਪੁਲਸ ਅਤੇ ਫਾਇਰ ਵਿਭਾਗ ਦੇ ਕਰਮਚਾਰੀ ਵੱਖ-ਵੱਖ ਸਕੂਲਾਂ ਵਿੱਚ ਪਹੁੰਚ ਗਏ ਹਨ, ਜਿਹਨਾਂ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ। ਬੰਬ ਨਿਰੋਧਕ ਦਸਤੇ ਅਤੇ ਕੁੱਤੇ ਦਸਤੇ ਵੀ ਉਨ੍ਹਾਂ ਦੇ ਨਾਲ ਹਨ। ਜ਼ਿਆਦਾਤਰ ਸਕੂਲਾਂ ਦੀ ਜਾਂਚ ਕੀਤੀ ਗਈ ਹੈ ਅਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ - School Holidays : 23 ਜੁਲਾਈ ਤੱਕ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਦੱਸ ਦੇਈਏ ਕਿ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਦੇ ਇੱਕ-ਦੋ ਨਹੀਂ ਸਗੋਂ 20 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਸ਼ੁੱਕਰਵਾਰ ਸਵੇਰੇ ਪੱਛਮੀ ਵਿਹਾਰ ਦੇ ਰਿਚਮੰਡ ਗਲੋਬਲ ਸਕੂਲ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ। ਇਹ ਜਾਣਕਾਰੀ ਸਵੇਰੇ 4.55 ਵਜੇ ਈ-ਮੇਲ ਰਾਹੀਂ ਮਿਲੀ। ਇਸ ਮਾਮਲੇ ਦੀ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ, ਜਿਸ ਕਾਰਨ ਇਹ ਧਮਕੀਆਂ ਝੂਠੀਆਂ ਸਾਬਤ ਹੋ ਰਹੀਆਂ ਹਨ। ਇਸ ਦੇ ਬਾਵਜੂਦ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਬੰਬ ਸਕੁਐਡ, ਡੌਗ ਸਕੁਐਡ ਅਤੇ ਫਾਇਰ ਬ੍ਰਿਗੇਡ ਦੇ ਨਾਲ ਮੌਕੇ 'ਤੇ ਪਹੁੰਚ ਗਈਆਂ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਚਾਨਕ ਡਿੱਗੀ ਸਰਕਾਰੀ ਸਕੂਲ ਦੀ ਛੱਤ, ਇਕ ਵਿਅਕਤੀ ਦੀ ਦਰਦਨਾਕ ਮੌਤ
NEXT STORY