ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ (ਆਈ. ਜੀ. ਆਈ.) ’ਤੇ ਮੰਗਲਵਾਰ ਨੂੰ ਇਕ ਅਣਪਛਾਤੇ ਵਿਅਕਤੀ ਨੇ ਫੋਨ ਕਰ ਕੇ ਬੰਬ ਦੀ ਧਮਕੀ ਦਿੱਤੀ।
ਪੁਲਸ ਨੇ ਕਿਹਾ ਕਿ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਹ ਧਮਕੀ ਫਰਜ਼ੀ ਸੀ। ਉਨ੍ਹਾਂ ਕਿਹਾ ਕਿ ਸਵੇਰੇ ਕਰੀਬ 5.15 ਵਜੇ ਆਈ. ਜੀ. ਆਈ. ਏਅਰਪੋਰਟ ’ਤੇ ਦਿੱਲੀ ਤੋਂ ਕੋਲਕਾਤਾ ਜਾਣ ਵਾਲੀ ਫਲਾਈਟ ’ਚ ਬੰਬ ਦੀ ਧਮਕੀ ਵਾਲੀ ਕਾਲ ਮਿਲੀ ਸੀ। ਫਲਾਈਟ ਰਵਾਨਾ ਹੋਣ ਲਈ ਤਿਆਰ ਸੀ।
ਗਾਜ਼ਾ ’ਚ ਟਕਰਾਅ ਗੰਭੀਰ ਚਿੰਤਾ ਦਾ ਵਿਸ਼ਾ : ਜੈਸ਼ੰਕਰ
NEXT STORY