ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਮਥੁਰਾ ਰੋਡ ਸਥਿਤ ਦਿੱਲੀ ਪਬਲਿਕ ਸਕੂਲ ਦੇ ਪ੍ਰਬੰਧਨ ਨੂੰ ਬੁੱਧਵਾਰ ਸਵੇਰੇ ਈ-ਮੇਲ ਜ਼ਰੀਏ ਸਕੂਲ ਕੰਪਲੈਕਸ 'ਚ ਬੰਬ ਹੋਣ ਦੀ ਧਮਕੀ ਮਿਲਣ ਮਗਰੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਪੁਲਸ ਡਿਪਟੀ ਕਮਿਸ਼ਨਰ (ਦੱਖਣ-ਪੂਰਬੀ) ਰਾਜੇਸ਼ ਦੇਵ ਨੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਸਕੂਲ ਦੇ ਅੰਦਰ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਸਥਿਤੀ ਆਮ ਵਾਂਗ ਹੈ। ਬੰਬ ਰੋਕੂ ਦਸਤਾ, ਸਨੀਫਰ ਡੌਗ ਸਕੁਐਡ ਅਤੇ ਇਕ ਸਵੈਟ ਟੀਮ ਸਕੂਲ ਦੀ ਇਮਾਰਤ ਦੀ ਤਲਾਸ਼ੀ ਲੈ ਰਹੀ ਹੈ।
ਇਹ ਵੀ ਪੜ੍ਹੋ- ਦਿੱਲੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚੀ ਹਫੜਾ-ਦਫੜੀ
ਦੱਸ ਦੇਈਏ ਕਿ ਬੰਬ ਦੀ ਧਮਕੀ ਦੀ ਖ਼ਬਰ ਮਿਲਦੇ ਹੀ ਹਫੜਾ-ਦਫੜੀ ਮਚ ਗਈ। ਸਕੂਲ ਕੰਪਲੈਕਸ ਦੇ ਬਾਹਰ ਪਰੇਸ਼ਾਨ ਮਾਪਿਆਂ ਦੀ ਭੀੜ ਇਕੱਠੀ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਨੂੰ ਸਵੇਰੇ 8 ਵਜੇ ਖਾਲੀ ਕਰਵਾਇਆ ਗਿਆ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਮੌਕੇ 'ਤੇ ਭੇਜਿਆ ਗਿਆ। ਪੁਲਸ ਅਤੇ ਹੋਰ ਟੀਮਾਂ ਜਾਂਚ 'ਚ ਜੁੱਟ ਗਈਆਂ।
ਇਹ ਵੀ ਪੜ੍ਹੋ- ਆਪ੍ਰੇਸ਼ਨ ਕਾਵੇਰੀ: ਸੂਡਾਨ ਤੋਂ ਹੁਣ ਤੱਕ 530 ਭਾਰਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਦਿੱਲੀ ਦੇ ਸਾਦਿਕ ਨਗਰ ਸਥਿਤ ਇੰਡੀਅਨ ਸਕੂਲ 'ਚ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ। ਮੌਕੇ 'ਤੇ ਬੰਬ ਰੋਕੂ ਦਸਤੇ ਦੀ ਟੀਮ ਨੇ ਸਕੂਲ ਦੀ ਪੂਰੀ ਇਮਾਰਤ ਦੀ ਜਾਂਚ ਕੀਤੀ। ਹਾਲਾਂਕਿ ਇਸ ਦੌਰਾਨ ਕੋਈ ਵਿਸਫੋਟਕ ਸਮੱਗਰੀ ਨਾ ਮਿਲਣ ਮਗਰੋਂ ਧਮਕੀ ਵਾਲੇ ਈ-ਮੇਲ ਨੂੰ ਅਫ਼ਵਾਹ ਕਰਾਰ ਦਿੱਤਾ ਗਿਆ ਸੀ।
ਪਹਿਲਵਾਨ ਅੜੇ, ਬ੍ਰਿਜਭੂਸ਼ਣ ਦੀ ਗ੍ਰਿਫ਼ਤਾਰੀ ਨਾ ਹੋਣ ਤੱਕ ਵਿਰੋਧ-ਪ੍ਰਦਰਸ਼ਨ ਖ਼ਤਮ ਨਹੀਂ ਕਰਾਂਗੇ
NEXT STORY