ਗੁਹਾਟੀ : ਅਸਾਮ ਦੇ ਗੁਹਾਟੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨੌਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਥਿਤ ਤੌਰ 'ਤੇ ਆਪਣੀ ਮਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਇੱਕ ਬਹੁ-ਮੰਜ਼ਿਲਾ ਇਮਾਰਤ ਦੀ ਛੱਤ ਤੋਂ ਛਾਲ ਮਾਰ ਕੇ ਆਪਣੀ ਜਾਨ ਲੈ ਲਈ। ਪੁਲਸ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੁਹਾਟੀ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਨੇ ਸ਼ੁੱਕਰਵਾਰ ਰਾਤ ਨੂੰ ਬਾਮੁਨੀਮੈਦਮ ਇਲਾਕੇ ਵਿੱਚ ਆਪਣੇ ਘਰ ਵਿੱਚ ਆਪਣੀ ਮਾਂ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਘਟਨਾ ਤੋਂ ਬਾਅਦ ਕਿਸ਼ੋਰ ਘਰੋਂ ਚਲਾ ਗਿਆ ਅਤੇ ਕਥਿਤ ਤੌਰ 'ਤੇ ਆਪਣੇ ਸਕੂਲ ਦੇ ਵਟਸਐਪ ਗਰੁੱਪ 'ਤੇ ਹਮਲੇ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਸ ਨੇ ਹੋਰ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਉਸਦੇ ਘਰ ਜਲਦੀ ਆਉਣ ਅਤੇ ਉਸਦੀ ਜ਼ਖਮੀ ਮਾਂ ਦੀ ਮਦਦ ਕਰਨ।
ਇਹ ਵੀ ਪੜ੍ਹੋ: ਰਿਸ਼ਤੇ 'ਚ ਹਰ ਝਗੜੇ ਲਈ ਤੁਹਾਨੂੰ ਦੱਸਿਆ ਜਾਂਦਾ ਜ਼ਿੰਮੇਵਾਰ! ਤਾਂ ਇਨ੍ਹਾਂ ਤਰੀਕਿਆਂ ਨਾਲ ਸੰਭਾਲੋ ਸਥਿਤੀ
ਅਧਿਕਾਰੀ ਨੇ ਕਿਹਾ ਕਿ ਉਹ ਸ਼ਹਿਰ ਦੇ ਏਬੀਸੀ ਖੇਤਰ ਵਿੱਚ ਗਿਆ ਅਤੇ ਕਥਿਤ ਤੌਰ 'ਤੇ ਇੱਕ ਇਮਾਰਤ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਜ਼ਖਮੀ ਔਰਤ ਨੂੰ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿੱਚ ਦਾਖਲ ਕਰਵਾਇਆ ਗਿਆ ਅਤੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 3 ਕਰੋੜ ਰੁਪਏ ਦਿਓ ਨਹੀਂ ਤਾਂ...! ਲੁਧਿਆਣੇ ਦੇ ਪ੍ਰਾਪਰਟੀ ਡੀਲਰ ਨੂੰ ਫੋਨ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਕਤਰਫ਼ਾ ਪਿਆਰ 'ਚ ਅੰਨ੍ਹਾ ਹੋ ਗਿਆ ਬੰਦਾ ! ਕੰਮ ਤੋਂ ਘਰ ਜਾਂਦੀ ਕੁੜੀ ਨੂੰ ਰਸਤੇ 'ਚ ਰੋਕ ਕੇ...
NEXT STORY