ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਸੈਕਟਰ 63 ਥਾਣਾ ਖੇਤਰ ਦੇ ਬਹਿਲੋਲਪੁਰ ਪਿੰਡ ਵਿਚ ਕਥਿਤ ਤੌਰ ’ਤੇ ਤੇਜ਼ਾਬ ਪੀਣ ਤੋਂ ਬਾਅਦ ਇਕ 7 ਸਾਲਾ ਬੱਚੇ ਦੀ ਮੌਤ ਹੋ ਗਈ। ਪੁਲਸ ਅਨੁਸਾਰ, ਬਹਿਲੋਲਪੁਰ ਪਿੰਡ ਦੇ ਰਹਿਣ ਵਾਲੇ ਹਰੀਨਾਰਾਇਣ ਦੇ ਪੁੱਤਰ ਸ਼ਿਵਰੰਜਨ (7) ਨੇ 25 ਦਸੰਬਰ ਦੀ ਰਾਤ ਨੂੰ ਘਰ ਵਿਚ ਰੱਖੇ ਤੇਜ਼ਾਬ ਨੂੰ ਪਾਣੀ ਸਮਝ ਕੇ ਪੀ ਲਿਆ।
ਲੜਕੇ ਨੂੰ ਗੰਭੀਰ ਹਾਲਤ ਵਿਚ ਸੈਕਟਰ 24 ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੈਕਟਰ 63 ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਅਮਿਤ ਕਾਕਰਾਨ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬਿਹਾਰ ਦੀ ਹਾਰ ਪਿੱਛੋਂ ਤਾਮਿਲਨਾਡੂ ’ਚ ਹਮਲਾਵਰ ਰਸਤੇ ’ਤੇ ਕਾਂਗਰਸ
NEXT STORY