ਮੈਨਪੁਰੀ (ਯੂਪੀ) : ਮੈਨਪੁਰੀ ਜ਼ਿਲ੍ਹੇ ਦੇ ਕੁਰਾਵਲੀ ਇਲਾਕੇ ਦੇ ਇੱਕ ਪਿੰਡ ਵਿੱਚ ਖੇਡਦੇ ਸਮੇਂ 10 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਨਾਲ ਇੱਕ ਪੰਜ ਸਾਲਾ ਬੱਚੇ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਅੰਸ਼ ਨਾਮ ਦਾ ਇੱਕ ਬੱਚਾ ਅਕਬਰਪੁਰ ਝਾਲਾ ਪਿੰਡ ਵਿੱਚ ਗਲਤੀ ਨਾਲ ਇੱਕ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਗਿਆ।
ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਪੁਲਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਅੰਸ਼ ਇਲਾਕੇ ਵਿੱਚੋਂ ਲੰਘ ਰਹੀ ਇੱਕ ਵਿਆਹ ਦੀ ਬਰਾਤ ਨੂੰ ਨੇੜਿਓਂ ਦੇਖਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਕਾਰਨ ਉਸਦੀ ਗਰਦਨ 'ਤੇ ਡੂੰਘਾ ਜ਼ਖ਼ਮ ਹੋ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਕਿਸੇ ਤਰ੍ਹਾਂ ਬੱਚੇ ਨੂੰ ਬਾਹਰ ਕੱਢਿਆ ਅਤੇ ਜ਼ਿਲ੍ਹਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ਵਿੱਚ ਪਰਿਵਾਰਕ ਮੈਂਬਰ ਬੱਚੇ ਦੀ ਲਾਸ਼ ਨੂੰ ਉਨ੍ਹਾਂ ਦੇ ਜੱਦੀ ਪਿੰਡ ਲੈ ਗਏ। ਪਰਿਵਾਰ ਨੇ ਇਸ ਮਾਮਲੇ ਵਿੱਚ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ। ਪੁਲਸ ਨੇ ਦੱਸਿਆ ਕਿ ਅੰਸ਼ ਆਪਣੇ ਵੱਡੇ ਭਰਾ ਚੀਕੂ (ਅੱਠ) ਦੇ ਨਾਲ ਪਿਛਲੇ ਇੱਕ ਮਹੀਨੇ ਤੋਂ ਆਪਣੀ ਮਾਂ ਪੂਜਾ ਨਾਲ ਅਕਬਰਪੁਰ ਝਾਲਾ ਵਿੱਚ ਆਪਣੇ ਨਾਨਾ-ਨਾਨੀ ਦੇ ਘਰ ਰਹਿ ਰਿਹਾ ਸੀ।
ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ
ਇਕ ਵ੍ਹਟਸਐਪ ਕਾਲ ਤੇ ਜ਼ਿੰਦਗੀ ਬਰਬਾਦ...! ਇਹ ਹੈ ਨੌਜਵਾਨਾਂ ਨੂੰ ਪ੍ਰੇਮ ਜਾਲ 'ਚ ਫਸਾਉਣ ਵਾਲੀ ਲੁਟੇਰੀ ਦੁਲਹਨ
NEXT STORY