ਨੈਸ਼ਨਲ ਡੈਸਕ- ਬਿਹਾਰ ਦੇ ਸਿਵਾਨ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪਣੇ ਨਾਨਕੇ ਆਏ ਇਕ 14 ਸਾਲਾ ਮੁੰਡੇ ਦੀ ਤਲਾਬ 'ਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਘਟਨਾ ਮਗਰੋਂ ਇਲਾਕੇ 'ਚ ਸਨਸਨੀ ਫੈਲ ਗਈ ਹੈ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਸਿਵਾਨ ਜ਼ਿਲ੍ਹੇ ਦੇ ਲੱਕੜੀ ਨਵੀਂਗੰਜ ਥਾਣਾ ਇਲਾਕੇ 'ਚ ਪੈਂਦੇ ਪੜੌਲੀ ਸਾਹ ਟੋਲਾ ਪਿੰਡ ਦੀ ਹੈ। ਮ੍ਰਿਤਕ ਦੀ ਪਛਾਣ ਗੋਪਾਲਗੰਜ ਜ਼ਿਲ੍ਹੇ ਦੇ ਬੈਕੰਠਪੁਰ ਥਾਣਾ ਇਲਾਕੇ 'ਚ ਪੈਂਦੇ ਬਾਮੋ ਪਿੰਡ ਦੇ ਰਹਿਣ ਵਾਲੇ ਅੰਕੁਸ਼ ਕੁਮਾਰ (14) ਪੁੱਤਰ ਸਤੇਂਦਰ ਰਾਮ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਆਪਣੇ ਹੱਥੀਂ ਖ਼ਤਮ ਕਰ ਦਿੱਤੀ ਆਪਣੀ ਦੁਨੀਆ, ਪਹਿਲਾਂ ਮਾਰੀ ਘਰਵਾਲੀ, ਫ਼ਿਰ ਆਪੇ...
ਦੱਸਿਆ ਜਾ ਰਿਹਾ ਹੈ ਕਿ ਅੰਕੁਸ਼ ਆਪਣੀ ਮਾਂ ਨਾਲ ਆਪਣੇ ਨਾਨੇਕੇ ਪਿੰਡ ਚੈਤੀ ਛੱਠ ਮਨਾਉਣ ਲਈ ਆਇਆ ਸੀ। ਬੁੱਧਵਾਰ ਨੂੰ ਅੰਕੁਸ਼ ਬੱਚਿਆਂ ਦੇ ਨਾਲ ਤਲਾਬ ਕੋਲ ਖੇਡ ਰਿਹਾ ਸੀ ਕਿ ਅਚਾਨਕ ਉਹ ਗ਼ਾਇਬ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫ਼ੀ ਖੋਜ ਕੀਤੀ, ਪਰ ਉਹ ਕਿਤੇ ਨਹੀਂ ਦਿਖਿਆ। ਫ਼ਿਰ ਕੁਝ ਦੇਰ ਬਾਅਦ ਉਸ ਦੀ ਲਾਸ਼ ਤਲਾਬ 'ਚੋਂ ਬਰਾਮਦ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਫਿਲਹਾਲ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ, ਪੁਲਸ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਪਰੀਮ ਕੋਰਟ ਨੇ ਪਟਾਕਿਆਂ 'ਤੇ ਲੱਗੀ ਰੋਕ 'ਚ ਢਿੱਲ ਦੇਣ ਤੋਂ ਕੀਤਾ ਇਨਕਾਰ
NEXT STORY