ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਬਾਦਲਪੁਰ ਥਾਣਾ ਇਲਾਕੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵੀਰਵਾਰ ਗੋਮਤੀ ਨਦੀ ਵਿੱਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ 12 ਸਾਲਾ ਲੜਕੇ ਦੀ ਮੌਤ ਹੋ ਗਈ। ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹੇ ਦੇ ਬਾਦਲਪੁਰ ਥਾਣਾ ਖੇਤਰ ਦੇ ਭੇਲੂਪੁਰ ਪਿੰਡ ਦੇ ਰਹਿਣ ਵਾਲੇ ਸੱਤੂ ਨਿਸ਼ਾਦ ਦਾ ਪੁੱਤਰ ਪ੍ਰਿੰਸ ਨਿਸ਼ਾਦ (12) ਤਿੰਨ ਦਿਨ ਪਹਿਲਾਂ ਕ੍ਰਿਸ਼ਨਾਪੁਰ ਵਿੱਚ ਆਪਣੇ ਮਾਮਾ ਅਸ਼ੋਕ ਨਿਸ਼ਾਦ ਦੇ ਘਰ ਆਇਆ ਸੀ।
ਇਹ ਵੀ ਪੜ੍ਹੋ- ਦਿੱਲੀ ਤੋਂ ਅਮਰੀਕਾ ਜਾਂਦਾ ਜਹਾਜ਼ ਆਸਟ੍ਰੀਆ 'ਚ ਉਤਰਿਆ, ਮੁੜ ਨਹੀਂ ਭਰ ਸਕਿਆ ਉਡਾਣ
ਇਸ ਦੌਰਾਨ ਵੀਰਵਾਰ ਦੁਪਹਿਰ ਨੂੰ ਉਹ ਆਪਣੇ ਦੋਸਤਾਂ ਨਾਲ ਨੇੜੇ ਵਗਦੀ ਗੋਮਤੀ ਨਦੀ ਵਿੱਚ ਨਹਾਉਣ ਗਿਆ ਸੀ। ਨਹਾਉਂਦੇ ਸਮੇਂ ਉਹ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬ ਗਿਆ। ਉਸ ਦੇ ਨਾਲ ਮੌਜੂਦ ਬੱਚਿਆਂ ਨੇ ਰੌਲਾ ਪਾਇਆ ਅਤੇ ਪਿੰਡ ਵਾਸੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਬੱਚੇ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ। ਪ੍ਰਿੰਸ ਨੂੰ ਗੰਭੀਰ ਹਾਲਤ ਵਿੱਚ ਬਾਦਲਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਵਿਆਹ ਤੋਂ ਐਨ ਪਹਿਲਾਂ ਲਾੜੇ ਦਾ ਕਤਲ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇੰਡੀਅਨ ਨੇਵੀ 'ਚ MR Musician ਲਈ ਨਿਕਲੀ ਭਰਤੀ, 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ
NEXT STORY