ਨੈਸ਼ਨਲ ਡੈਸਕ: ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿਚ ਇਕ 25 ਸਾਲਾ ਵਿਅਕਤੀ ਵੱਲੋਂ ਆਪਣੇ ਕਮਰੇ ਵਿਚ ਜ਼ਹਿਰੀਲਾ ਸੱਪ ਛੱਡ ਕੇ ਆਪਣੀ ਪਤਨੀ ਅਤੇ ਦੋ ਸਾਲ ਦੀ ਧੀ ਨੂੰ ਮਰਵਾ ਦਿੱਤਾ ਗਿਆ। ਪੁਲਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਜੰਗਲਾਤ ਵਿਭਾਗ ਨੇ ਵੀ ਸ਼ੁੱਕਰਵਾਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਜੰਗਲਾਤ ਦੇ ਪ੍ਰਮੁੱਖ ਚੀਫ ਕੰਜ਼ਰਵੇਟਰ (ਪੀ.ਸੀ.ਸੀ.ਐੱਫ.) ਸੁਸ਼ਾਂਤ ਨਾਡਾ ਨੇ ਡਵੀਜ਼ਨਲ ਫਾਰੈਸਟ ਅਫਸਰ (ਡੀ.ਐੱਫ.ਓ.) ਨੂੰ ਮਾਮਲੇ ਦੀ ਵਿਸਥਾਰਤ ਜਾਂਚ ਕਰਨ ਅਤੇ ਇਸ ਬਾਰੇ ਰਿਪੋਰਟ ਦੇਣ ਲਈ ਕਿਹਾ ਹੈ ਕਿ ਇਹ ਕੋਬਰਾ ਦੋਸ਼ੀ ਤੱਕ ਕਿਵੇਂ ਪਹੁੰਚਿਆ ਅਤੇ ਕੀ ਉਸ ਤੋਂ ਬਾਅਦ ਸੱਪ ਨੂੰ ਮਾਰਿਆ ਗਿਆ ਸੀ?
ਇਹ ਖ਼ਬਰ ਵੀ ਪੜ੍ਹੋ - Breaking News: ਜਲੰਧਰ 'ਚ ਵੱਡਾ ਹਾਦਸਾ, ਘਰ 'ਚ ਸਿਲੰਡਰ ਫਟਣ ਨਾਲ ਵਿਅਕਤੀ ਦੀ ਹੋਈ ਮੌਤ
ਪੁਲਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਕੇ. ਗਣੇਸ਼ ਪਾਤਰ ਦੇ ਰੂਪ ਵਜੋਂ ਹੋਈ ਹੈ। ਪਾਤਰਾ ਦਾ ਆਪਣੀ ਪਤਨੀ ਕੇ. ਬਸੰਤੀ ਪਾਤਰਾ (23) ਨਾਲ ਝਗੜਾ ਹੋ ਗਿਆ ਸੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ 2020 ਵਿਚ ਹੋਇਆ ਸੀ ਅਤੇ ਉਨ੍ਹਾਂ ਦੀ ਇਕ ਦੋ ਸਾਲ ਦੀ ਧੀ ਹੈ। ਇਕ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਦੋਸ਼ੀ ਨੇ ਕਥਿਤ ਤੌਰ 'ਤੇ ਸੱਪ ਨੂੰ ਇਕ ਸਪੇਰੇ ਤੋਂ ਖਰੀਦਿਆ ਸੀ ਅਤੇ ਉਸ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਸੀ ਕਿ ਉਹ ਸੱਪ ਦੀ ਵਰਤੋਂ ਧਾਰਮਿਕ ਉਦੇਸ਼ਾਂ ਲਈ ਕਰੇਗਾ।
ਇਹ ਖ਼ਬਰ ਵੀ ਪੜ੍ਹੋ - ਸੁਲਤਾਨਪੁਰ ਲੋਧੀ 'ਚ ਨਿਹੰਗ ਸਿੰਘ ਜਥੇਬੰਦੀਆਂ ਦੇ ਆਪਸੀ ਟਕਰਾਅ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਐਕਸ਼ਨ
ਅਧਿਕਾਰੀ ਨੇ ਦੱਸਿਆ ਕਿ ਪਿਛਲੇ ਮਹੀਨੇ 6 ਅਕਤੂਬਰ ਨੂੰ ਉਹ ਪਲਾਸਟਿਕ ਦੇ ਜਾਰ 'ਚ ਕੋਬਰਾ ਸੱਪ ਲਿਆਇਆ ਅਤੇ ਉਸ ਕਮਰੇ 'ਚ ਛੱਡ ਦਿੱਤਾ, ਜਿੱਥੇ ਉਸ ਦੀ ਪਤਨੀ ਅਤੇ ਧੀ ਸੁੱਤੀਆਂ ਸਨ। ਉਨ੍ਹਾਂ ਦੱਸਿਆ ਕਿ ਅਗਲੀ ਸਵੇਰ ਦੋਵੇਂ ਸੱਪ ਦੇ ਡੰਗਣ ਕਾਰਨ ਮਰੇ ਹੋਏ ਪਾਏ ਗਏ, ਜਦੋਂ ਕਿ ਮੁਲਜ਼ਮ ਪਾਤਰ ਦੂਜੇ ਕਮਰੇ ਵਿਚ ਸੁੱਤਾ ਸੀ। ਗੰਜਮ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਜਗਮੋਹਨ ਮੀਨਾ ਨੇ ਦੱਸਿਆ ਕਿ ਪੁਲਸ ਨੇ ਸ਼ੁਰੂਆਤ 'ਚ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕੀਤਾ ਸੀ ਪਰ ਨੌਜਵਾਨ ਦੇ ਸਹੁਰੇ ਵੱਲੋਂ ਉਸ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਤੋਂ ਬਾਅਦ ਦੋਸ਼ੀ ਤੋਂ ਪੁੱਛਗਿੱਛ ਕੀਤੀ ਗਈ। ਪੁਲਸ ਸੁਪਰਡੈਂਟ ਨੇ ਕਿਹਾ, “ਮੁਲਜ਼ਮ ਨੂੰ ਘਟਨਾ ਦੇ ਇਕ ਮਹੀਨੇ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ ਕਿਉਂਕਿ ਉਸ ਦੇ ਖ਼ਿਲਾਫ਼ ਸਬੂਤ ਇਕੱਠੇ ਕਰਨ ਵਿਚ ਕੁਝ ਦੇਰੀ ਹੋਈ ਸੀ। ਪੁੱਛਗਿੱਛ ਦੌਰਾਨ ਉਸ ਨੇ ਸ਼ੁਰੂ ਵਿਚ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਸੱਪ ਆਪਣੇ ਆਪ ਕਮਰੇ ਵਿਚ ਦਾਖ਼ਲ ਹੋ ਸਕਦਾ ਹੈ। ਹਾਲਾਂਕਿ ਉਸ ਨੇ ਜੁਰਮ ਕਬੂਲ ਕਰ ਲਿਆ ਹੈ। ਜਾਂਚ ਜਾਰੀ ਹੈ।”
ਇਹ ਖ਼ਬਰ ਵੀ ਪੜ੍ਹੋ - ਸੁਲਤਾਨਪੁਰ ਲੋਧੀ ਪੁਲਸ ਵੱਲੋਂ 2 ਹੋਰ ਨਿਹੰਗ ਸਿੰਘ ਗ੍ਰਿਫ਼ਤਾਰ
ਉੱਧਰ ਜੰਗਲਾਤ ਦੇ ਪ੍ਰਮੁੱਖ ਚੀਫ ਕੰਜ਼ਰਵੇਟਰ (ਪੀ.ਸੀ.ਸੀ.ਐੱਫ.) ਸੁਸ਼ਾਂਤ ਨਾਡਾ ਨੇ ਕਿਹਾ, “ਸਾਨੂੰ ਇਸ ਸਬੰਧ ਵਿਚ ਜਾਣਕਾਰੀ ਮਿਲੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਦੋਵਾਂ ਲੋਕਾਂ ਦੀ ਮੌਤ ਤੋਂ ਬਾਅਦ ਸੱਪ ਨੂੰ ਵੀ ਮਾਰ ਦਿੱਤਾ ਗਿਆ। ਸਾਡੇ ਅਧਿਕਾਰੀ ਇਸ ਗੱਲ ਦੀ ਜਾਂਚ ਕਰਨਗੇ ਕਿ ਦੋਸ਼ੀ ਨੂੰ ਕੋਬਰਾ ਕਿਵੇਂ ਮਿਲਿਆ ਅਤੇ ਉਸ ਨੇ ਅਪਰਾਧ ਵਿਚ ਇਸ ਦੀ ਵਰਤੋਂ ਕਿਵੇਂ ਕੀਤੀ। ਜੰਗਲੀ ਜੀਵ ਵਰਕਰ ਸੁਵੇਂਦੂ ਮਲਿਕ ਨੇ ਕਿਹਾ ਕਿ ਕਿੰਗ ਕੋਬਰਾ, ਮੋਨੋਕਲਡ ਕੋਬਰਾ, ਸਪੈਕਟਲਡ ਕੋਬਰਾ ਅਤੇ ਰਸੇਲਜ਼ ਵਾਈਪਰ ਵਰਗੇ ਜ਼ਹਿਰੀਲੇ ਸੱਪ ਜੰਗਲੀ ਜੀਵ ਸੁਰੱਖਿਆ ਐਕਟ, 1972 ਦੀ ਅਨੁਸੂਚੀ II ਦੇ ਤਹਿਤ ਸੁਰੱਖਿਅਤ ਪ੍ਰਾਣੀਆਂ ਦੀ ਸ਼੍ਰੇਣੀ ਵਿਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੱਪਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਤਿੰਨ ਤੋਂ ਸੱਤ ਸਾਲ ਦੀ ਕੈਦ ਜਾਂ 10 ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
RBI ਨੇ ਦੇਸ਼ ਦੇ ਇਨ੍ਹਾਂ 3 ਵੱਡੇ ਬੈਂਕਾਂ 'ਤੇ ਠੋਕਿਆ 10.34 ਕਰੋੜ ਜੁਰਮਾਨਾ, ਜਾਣੋ ਕਿਉਂ ਕੀਤੀ ਕਾਰਵਾਈ
NEXT STORY