ਨੈਸ਼ਨਲ ਡੈਸਕ : ਗੋਰਖਪੁਰ ਦੇ ਏਮਜ਼ ਥਾਣਾ ਖੇਤਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ 25 ਸਾਲਾ ਔਰਤ ਨੇ ਆਪਣੀ ਸੱਸ ਦਾ ਚਾਕੂ ਨਾਲ ਗਲਾ ਵੱਢਿਆ। ਇਸ ਘਟਨਾ ਨੂੰ ਅੰਜ਼ਾਮ ਔਰਤ ਨੇ ਉਸ ਸਮੇਂ ਦਿੱਤਾ, ਜਦੋਂ ਉਹ ਇੱਕ ਨੌਜਵਾਨ ਨਾਲ ਫ਼ੋਨ 'ਤੇ ਗੱਲਬਾਤ ਕਰ ਰਹੀ ਸੀ। ਰੋਕਣ 'ਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ, ਜਿਸ ਤੋਂ ਗੁੱਸੇ ਵਿਚ ਆ ਕੇ ਔਰਤ ਨੇ ਆਪਣੀ ਸੱਸ ਦਾ ਗਲਾ ਵੱਢ ਦਿੱਤਾ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਔਰਤ ਨੂੰ ਗੰਭੀਰ ਹਾਲਤ ਵਿੱਚ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ
ਇਹ ਘਟਨਾ ਮਲਮਾਲੀਆ ਜਗਦੀਸ਼ਪੁਰ ਪਿੰਡ ਵਿੱਚ ਵਾਪਰੀ। ਜੈਹਿੰਦ ਨਾਮ ਦੇ ਇੱਕ ਵਿਅਕਤੀ ਦੀ ਪਤਨੀ ਵੰਦਨਾ ਸੋਮਵਾਰ ਰਾਤ ਨੂੰ ਇੱਕ ਨੌਜਵਾਨ ਨਾਲ ਆਪਣੇ ਮੋਬਾਈਲ ਫੋਨ 'ਤੇ ਗੱਲ ਕਰ ਰਹੀ ਸੀ। ਇਸ ਗੱਲ 'ਤੇ ਉਸ ਦੀ ਸੱਸ, ਆਸ਼ਾ ਦੇਵੀ (55) ਨੇ ਇਤਰਾਜ਼ ਜਤਾਇਆ ਅਤੇ ਉਸਨੂੰ ਗੱਲ ਬੰਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਤੋਂ ਗੁੱਸੇ ਵਿੱਚ ਵੰਦਨਾ ਨੇ ਆਪਣੀ ਸੱਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਗਰਦਨ ਵਿੱਚ ਡੂੰਘਾ ਜ਼ਖ਼ਮ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖਮੀ ਆਸ਼ਾ ਦੇਵੀ ਨੂੰ ਇਲਾਜ ਲਈ ਏਮਜ਼ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ।
ਪੜ੍ਹੋ ਇਹ ਵੀ - 19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ ਪਲਟੀ ਮਾਰੇਗਾ ਮੌਸਮ ! ਚੱਲੇਗੀ ਹਨ੍ਹੇਰੀ ਤੇ ਗਰਜੇਗੀ ਬਿਜਲੀ, ਪੰਜਾਬ-ਦਿੱਲੀ ਸਣੇ ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ
NEXT STORY