ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਸ਼ਨੀਵਾਰ ਦੀ ਸਵੇਰ ਨੂੰ ਇਕ ਪ੍ਰੇਮੀ ਜੋੜੇ ਨੇ ਟ੍ਰੇਨ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਦਸੇ ਵਿਚ ਲੜਕੇ ਦੀ ਮੌਤ ਹੋ ਗਈ ਅਤੇ ਨਾਬਾਲਗ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ। ਪੁਲਸ ਨੇ ਦੋਹਾਂ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ।
ਜਾਣਕਾਰੀ ਮੁਤਾਬਕ ਹੀਰਾ ਨਗਰ ਥਾਣਾ ਮੁਖੀ ਸ਼ਸ਼ੀਕਾਂਤ ਚੌਰਸੀਆ ਨੇ ਦੱਸਿਆ ਕਿ ਪ੍ਰੇਮੀ ਜੋੜੇ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਹਾਦਸੇ ਵਿਚ ਪ੍ਰੇਮੀ ਕਰਨ (23) ਦੀ ਮੌਤ ਹੋ ਗਈ, ਉੱਥੇ ਹੀ ਨਾਬਾਲਗ ਪ੍ਰੇਮਿਕਾ (17) ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਕੀਤਾ ਗਿਆ ਹੈ। ਲੜਕੀ ਨੇ ਬੇਹੋਸ਼ ਹੋਣ ਤੋਂ ਪਹਿਲਾਂ ਪੁਲਸ ਨੂੰ ਦੱਸਿਆ ਕਿ ਦੋਵੇਂ ਖੁਦਕੁਸ਼ੀ ਕਰਨ ਲਈ ਟ੍ਰੇਨ ਦੀ ਪਟੜੀ 'ਤੇ ਲੇਟੇ ਸਨ। ਪੁਲਸ ਨੂੰ ਮਿਲੇ ਸੁਸਾਈਡ ਨੋਟ ਵਿਚ ਦੋਹਾਂ ਨੇ ਆਪਣੀ ਪ੍ਰੇਮ ਕਹਾਣੀ ਦਾ ਜ਼ਿਕਰ ਕਰਦੇ ਹੋਏ ਆਪਣੀ ਮਰਜ਼ੀ ਨਾਲ ਜਾਨ ਦੇਣ ਦੀ ਗੱਲ ਲਿਖੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 30 ਸਤੰਬਰ ਨੂੰ ਹੀਰਾਨਗਰ ਥਾਣੇ ਵਿਚ ਇਸੇ ਨਾਬਾਲਗ ਲੜਕੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਹੋਈ ਸੀ। ਰਿਪੋਰਟ ਦਰਜ ਕਰਾਉਂਦੇ ਹੋਏ ਲੜਕੀ ਦੇ ਪਰਿਵਾਰ ਵਾਲਿਆਂ ਨੇ ਪ੍ਰੇਮੀ ਕਰਨ 'ਤੇ ਹੀ ਸ਼ੱਕ ਜ਼ਾਹਰ ਕੀਤਾ ਸੀ। ਉੱਥੇ ਹੀ ਕਰਨ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਹੀਰਾ ਨਗਰ ਪੁਲਸ ਨੇ ਸ਼ੁੱਕਰਵਾਰ ਰਾਤ ਕਰੀਬ 6 ਵਜੇ ਤਕ ਕਰਨ ਤੋਂ ਪੁੱਛ-ਗਿੱਛ ਕੀਤੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ। ਇਸ ਤੋਂ ਦੁੱਖੀ ਹੋ ਕੇ ਕਰਨ ਨੇ ਇਹ ਕਦਮ ਚੁੱਕਿਆ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। 60 ਸਾਲ ਪਹਿਲਾਂ ਇੰਝ ਛੁੱਟੀਆਂ ਮਨਾਉਂਦੇ ਸਨ ਲੋਕ, ਦੇਖੋ ਕੁਝ ਮਜ਼ੇਦਾਰ ਤਸਵੀਰਾਂ
NEXT STORY