ਨੈਸ਼ਨਲ ਡੈਸਕ- ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਮੁੰਡਾ ਅਤੇ ਕੁੜੀ ਖੁੱਲ੍ਹੇਆਮ ਪਹਾੜੀ 'ਤੇ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦਿਖਾਇਆ ਗਿਆ ਹੈ ਕਿ ਕੁੜੀ ਵਾਰ-ਵਾਰ ਨੌਜਵਾਨ ਨੂੰ ਵੀਡੀਓ ਰਿਕਾਰਡਿੰਗ ਬੰਦ ਕਰਨ ਲਈ ਕਹਿੰਦੀ ਹੈ ਪਰ ਨੌਜਵਾਨ ਉਸ ਦੀਆਂ ਗੱਲਾਂ ਨੂੰ ਅਣਸੁਣਾ ਕਰਦਾ ਹੈ। ਵੀਡੀਓ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਨੇ ਜਾਣਬੁੱਝ ਕੇ ਆਪਣੀ ਪ੍ਰੇਮਿਕਾ ਦਾ ਵੀਡੀਓ ਰਿਕਾਰਡ ਕੀਤਾ ਅਤੇ ਉਸ ਨੂੰ ਵਾਇਰਲ ਕਰ ਦਿੱਤਾ। ਇਸ ਹਰਕਤ ਦਾ ਮਕਸਦ ਕੁੜੀ ਨੂੰ ਬਦਨਾਮ ਕਰਨਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਵੀਡੀਓ ਦੀ ਲੋਕੇਸ਼ਨ ਅਤੇ ਪ੍ਰੇਮੀ ਜੋੜੇ ਦੀ ਪਛਾਣ ਅਜੇ ਸਪੱਸ਼ਟ ਨਹੀਂ ਹੈ।
ਇਹ ਵੀ ਪੜ੍ਹੋ : ਮੰਗਲਵਾਰ ਤੇ ਵੀਰਵਾਰ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਵੀਡੀਓ 'ਚ ਸਪੱਸ਼ਟ ਹੈ ਕਿ ਕੁੜੀ ਵਾਰ-ਵਾਰ ਵਿਰੋਧ ਕਰ ਰਹੀ ਹੈ ਅਤੇ ਵੀਡੀਓ ਬਣਾਉਣਾ ਬੰਦ ਕਰਨ ਦੀ ਮੰਗ ਕਰ ਰਹੀ ਹੈ। ਇਹ ਮਾਮਲਾ ਸਿਰਫ਼ ਪ੍ਰਾਇਵੇਸੀ ਦੀ ਉਲੰਘਣਾ ਨਹੀਂ ਹੈ ਸਗੋਂ ਕੁੜੀ ਦੀ ਸਹਿਮਤੀ ਦੇ ਖ਼ਿਲਾਫ਼ ਕੀਤੀ ਗਈ ਜ਼ਬਰਦਸਤੀ ਵੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਦੋ ਧਿਰਾਂ ਸਾਹਮਣੇ ਆ ਗਈਆਂ ਹਨ। ਇਕ ਪਾਸੇ ਜਿੱਥੇ ਲੋਕ ਮੁੰਡੇ ਦੀ ਇਸ ਹਰਕਤ ਦੀ ਸਖ਼ਤ ਨਿੰਦਾ ਕਰ ਰਹੇ ਹਨ ਉੱਥੇ ਹੀ ਇਸ ਨੂੰ ਕੁੜੀ ਦੀ ਇੱਜ਼ਤ ਦੀ ਉਲੰਘਣਾ ਕਰਾਰ ਦੇ ਰਹੇ ਹਨ। ਦੂਜੇ ਪਾਸੇ ਕੁਝ ਲੋਕ ਇਸ ਘਟਨਾ ਲਈ ਕੁੜੀ ਨੂੰ ਜ਼ਿੰਮੇਵਾਰ ਵੀ ਠਹਿਰਾ ਰਹੇ ਹਨ। ਇਸ ਮਾਮਲੇ 'ਚ ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਕਿਸੇ ਦੀ ਸਹਿਮਤੀ ਤੋਂ ਬਿਨਾਂ ਵੀਡੀਓ ਬਣਾਉਣਾ ਅਤੇ ਜਨਤਕ ਕਰਨਾ ਆਈ.ਟੀ. ਐਕਟ ਅਤੇ ਮਹਿਲਾ ਸੁਰੱਖਿਆ ਕਾਨੂੰਨਾਂ ਦੇ ਤਹਿਤ ਇਕ ਗੰਭੀਰ ਅਪਰਾਧ ਹੈ। ਜੇਕਰ ਕੁੜੀ ਇਸ 'ਤੇ ਕਾਨੂੰਨੀ ਕਾਰਵਾਈ ਕਰਦੀ ਹੈ ਤਾਂ ਨੌਜਵਾਨ ਨੂੰ ਸਜ਼ਾ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਨਾਟਕ ਦੇ ਵਿਕਾਸ 'ਚ SM ਕ੍ਰਿਸ਼ਨਾ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਜੈਸ਼ੰਕਰ
NEXT STORY