ਨਵੀਂ ਦਿੱਲੀ- ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੋ ਨਾਬਾਲਗਾਂ ਨੇ ਇੱਕ 16 ਸਾਲਾ ਮੁੰਡੇ ਨੂੰ ਦਿਨ-ਦਿਹਾੜੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਸ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਇੱਕ ਗੈਂਗ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁੰਡਾ ਵੀਰਵਾਰ ਦੁਪਹਿਰ ਨੂੰ ਆਪਣੇ ਦੋਸਤ ਨਾਲ ਘਰ ਵਾਪਸ ਆ ਰਿਹਾ ਸੀ ਕਿ ਗਾਂਧੀ ਚੌਕ ਨੇੜੇ ਦੋ ਹਮਲਾਵਰਾਂ ਨੇ ਉਸ ਦੀ ਛਾਤੀ 'ਤੇ ਕਈ ਵਾਰ ਚਾਕੂ ਨਾਲ ਵਾਰ ਕੀਤੇ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਰਾਜਾ ਬੰਠੀਆ ਨੇ ਦੱਸਿਆ ਕਿ ਪੁਲਸ ਨੇ ਇੱਕ ਮੁੰਡੇ ਨੂੰ ਚਾਕੂ ਮਾਰਨ ਦੇ ਦੋਸ਼ ਵਿੱਚ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤੀ ਸੰਸਦ ਮੈਂਬਰਾਂ ਦੇ ਜਹਾਜ਼ 'ਤੇ ਹੋ ਗਿਆ ਡਰੋਨ ਅਟੈਕ, ਫ਼ਿਰ...
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਚਾਹੁੰਦੇ ਸਨ ਕਿ ਉਹ ਮੁੰਡਾ ਉਨ੍ਹਾਂ ਦੇ ਗਿਰੋਹ ਵਿੱਚ ਸ਼ਾਮਲ ਹੋਵੇ। ਹਾਲਾਂਕਿ ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਦਾ ਮਕਸਦ ਅਜੇ ਪਤਾ ਨਹੀਂ ਲੱਗ ਸਕਿਆ। ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਲਗਭਗ 2.30 ਵਜੇ ਪੁਲਸ ਕੰਟਰੋਲ ਰੂਮ (ਪੀ.ਸੀ.ਆਰ.) ਨੂੰ ਸੂਚਨਾ ਮਿਲੀ ਕਿ ਬੁਰਾੜੀ ਦੇ ਗਾਂਧੀ ਚੌਕ 'ਤੇ ਪਿੰਕੀ ਕਲੋਨੀ ਨੇੜੇ ਇੱਕ ਲੜਕੇ ਦੀ ਛਾਤੀ ਵਿੱਚ ਚਾਕੂ ਮਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਭਲਸਵਾ ਦੇ ਵਸਨੀਕ ਵਜੋਂ ਹੋਈ ਹੈ।
ਅਧਿਕਾਰੀ ਨੇ ਅੱਗੇ ਕਿਹਾ ਕਿ ਪੁਲਸ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ ਤੇ ਮ੍ਰਿਤਕ ਦੇ ਦੋਸਤ ਅਤੇ ਚਸ਼ਮਦੀਦਾਂ ਦੇ ਬਿਆਨ ਵੀ ਦਰਜ ਕਰ ਲਏ ਹਨ। ਪੁਲਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਰ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 2 ਔਰਤਾਂ ਸਣੇ 6 ਲੋਕਾਂ ਦੀ ਮੌਤ
NEXT STORY