ਨੈਸ਼ਨਲ ਡੈਸਕ - ਜਸਟਿਸ ਬੀਆਰ ਗਵਈ ਦੇਸ਼ ਦੇ 52ਵੇਂ ਚੀਫ਼ ਜਸਟਿਸ ਬਣਨਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇਸ ਲਈ ਮਨਜ਼ੂਰੀ ਦੇ ਦਿੱਤੀ ਹੈ। ਭੂਸ਼ਣ ਰਾਮਕ੍ਰਿਸ਼ਨ ਗਵਈ 14 ਮਈ, 2025 ਨੂੰ ਭਾਰਤ ਦੇ ਮੁੱਖ ਜੱਜ ਵਜੋਂ ਸਹੁੰ ਚੁੱਕਣਗੇ ਅਤੇ ਅਹੁਦਾ ਸੰਭਾਲਣਗੇ। ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ x 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਬੀ.ਆਰ. ਗਵਈ ਨੂੰ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਆਪਣੀ ਸਹਿਮਤੀ ਦੇ ਦਿੱਤੀ ਹੈ। ਉਹ 14 ਮਈ ਨੂੰ ਅਹੁਦਾ ਸੰਭਾਲਣਗੇ। ਇਸ ਸਬੰਧੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ ਅਤੇ ਕਿਹਾ ਕਿ ਇਹ ਨਿਯੁਕਤੀ ਭਾਰਤ ਦੇ ਸੰਵਿਧਾਨ ਦੁਆਰਾ ਉਨ੍ਹਾਂ ਨੂੰ ਪ੍ਰਾਪਤ ਸ਼ਕਤੀਆਂ ਦੇ ਤਹਿਤ ਕੀਤੀ ਗਈ ਹੈ। ਜਸਟਿਸ ਗਵਈ, ਜੋ 14 ਮਈ ਤੋਂ ਆਪਣੀ ਨਵੀਂ ਭੂਮਿਕਾ ਸੰਭਾਲਣਗੇ, ਇਸ ਸਮੇਂ ਸੁਪਰੀਮ ਕੋਰਟ ਦੇ ਜੱਜ ਵਜੋਂ ਸੇਵਾ ਨਿਭਾ ਰਹੇ ਹਨ।
ਮੌਜੂਦਾ ਸੀ.ਜੇ.ਆਈ. ਸੰਜੀਵ ਖੰਨਾ 13 ਮਈ ਨੂੰ ਹੋਣਗੇ ਸੇਵਾਮੁਕਤ
ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸੰਜੀਵ ਖੰਨਾ 13 ਮਈ ਨੂੰ ਸੇਵਾਮੁਕਤ ਹੋ ਰਹੇ ਹਨ। ਬੀ.ਆਰ. ਗਵਈ ਲਗਭਗ 6 ਮਹੀਨਿਆਂ ਲਈ ਸੀ.ਜੇ.ਆਈ. ਦਾ ਅਹੁਦਾ ਸੰਭਾਲਣਗੇ, ਕਿਉਂਕਿ ਉਹ ਨਵੰਬਰ 2025 ਵਿੱਚ ਸੇਵਾਮੁਕਤ ਹੋ ਜਾਣਗੇ। ਜਸਟਿਸ ਬੀ.ਆਰ. ਗਵਈ 5 ਜੱਜਾਂ ਦੀ ਸੰਵਿਧਾਨਕ ਬੈਂਚ ਦਾ ਹਿੱਸਾ ਰਹੇ ਹਨ ਜਿਸਨੇ ਦਸੰਬਰ 2023 ਵਿੱਚ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਉਪਬੰਧਾਂ ਨੂੰ ਰੱਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ।
ਪਹਿਲਗਾਮ ਹਮਲੇ ਤੋਂ ਬਾਅਦ ਉਤਰਾਖੰਡ 'ਚ ਸਖ਼ਤ ਸੁਰੱਖਿਆ ਪ੍ਰਬੰਧ, 6000 ਪੁਲਸ ਕਰਮਚਾਰੀ ਤਾਇਨਾਤ
NEXT STORY