ਨੈਸ਼ਨਲ ਡੈਸਕ : ਯੂਪੀ ਦੇ ਬਰੇਲੀ ਜ਼ਿਲ੍ਹੇ 'ਚ ਭ੍ਰਿਸ਼ਟਾਚਾਰ ਵਿਰੋਧੀ ਸੰਗਠਨ ਦੀ ਟੀਮ ਨੇ ਇੱਕ ਸਕੂਲ ਦੀ ਮੁੱਖ ਅਧਿਆਪਕਾ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਪੁਲਸ ਸੂਤਰਾਂ ਨੇ ਅੱਜ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਸੰਗਠਨ ਦੀ ਟੀਮ ਨੇ ਬੁੱਧਵਾਰ ਨੂੰ ਬਿਠਰੀ ਚੈਨਪੁਰ ਇਲਾਕੇ ਦੇ ਮੂਡੀ ਖੁਰਦ 'ਚ ਸਥਿਤ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਸਰਿਤਾ ਵਰਮਾ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ।
ਇੰਚਾਰਜ ਇੰਸਪੈਕਟਰ ਪ੍ਰਵੀਨ ਸਾਨਿਆਲ ਨੇ ਕਿਹਾ ਕਿ ਸਰਿਤਾ ਵਰਮਾ ਨੇ ਸਕੂਲ 'ਚ ਕੀਤੇ ਗਏ ਨਿਰਮਾਣ ਕਾਰਜ ਦੀ ਅਦਾਇਗੀ ਜਾਰੀ ਕਰਨ ਲਈ ਠੇਕੇਦਾਰ ਤੋਂ ਗੈਰ-ਕਾਨੂੰਨੀ ਕਮਿਸ਼ਨ ਮੰਗਿਆ ਸੀ। ਪੀੜਤ ਠੇਕੇਦਾਰ ਰਾਜਕੁਮਾਰ ਨੇ ਇਸ ਬਾਰੇ ਭ੍ਰਿਸ਼ਟਾਚਾਰ ਵਿਰੋਧੀ ਸੰਗਠਨ ਨੂੰ ਸ਼ਿਕਾਇਤ ਕੀਤੀ। ਸ਼ਿਕਾਇਤ ਦੀ ਪੁਸ਼ਟੀ ਹੋਣ 'ਤੇ ਵਰਮਾ ਨੂੰ ਰੰਗੇ ਹੱਥੀਂ ਫੜਨ ਦੀ ਯੋਜਨਾ ਬਣਾਈ ਗਈ।
ਯੋਜਨਾ ਅਨੁਸਾਰ ਰਾਜਕੁਮਾਰ ਰਿਸ਼ਵਤ ਦੀ ਰਕਮ ਲੈ ਕੇ ਪਹੁੰਚਿਆ। ਜਿਵੇਂ ਹੀ ਮੁੱਖ ਅਧਿਆਪਕਾ ਨੇ ਠੇਕੇਦਾਰ ਤੋਂ ਉਹ ਰਕਮ ਲਈ ਟੀਮ ਨੇ ਉਸਨੂੰ ਮੌਕੇ 'ਤੇ ਹੀ ਫੜ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਪ੍ਰਿੰਸੀਪਲ ਵਿਰੁੱਧ ਕੇਸ ਦਰਜ ਕੀਤਾ ਗਿਆ ਤੇ ਉਸਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਉੱਥੋਂ, ਉਸਨੂੰ ਜੇਲ੍ਹ ਭੇਜ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਕਰ ਤੁਸੀਂ ਵੀ ਸਵੇਰੇ ਅਲਾਰਮ ਨਾਲ ਉੱਠਦੇ ਹੋ ਤਾਂ ਸਾਵਧਾਨ! ਅਧਿਐਨ 'ਚ ਹੋਇਆ ਹੈਰਾਨੀਜਨਕ ਖੁਲਾਸਾ
NEXT STORY