ਨੈਸ਼ਨਲ ਡੈਸਕ : ਕੁਰੂਕਸ਼ੇਤਰ ਦੇ ਢਾਂਡ ਰੋਡ 'ਤੇ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ, ਜਿਸ ਤੋਂ ਬਾਅਦ ਉਸ ਨੇ ਕਰੀਬ 10 ਬਾਈਕਾਂ, ਸਕੂਟਰਾਂ ਅਤੇ ਗੰਨੇ ਦੀ ਰੇਹੜੀ ਨੂੰ ਟੱਕਰ ਮਾਰਦੇ ਹੋਏ ਇੱਕ ਗੁਰੂਕੁਲ ਦੀ ਕੰਧ ਤੋੜ ਕੇ ਅੰਦਰ ਵੜ ਗਈ। ਇਸ ਹਾਦਸੇ ਦੌਰਾਨ ਇੱਕ ਔਰਤ ਅਤੇ ਇੱਕ ਆਦਮੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
ਜਾਣਕਾਰੀ ਮੁਤਾਬਕ ਬੇਕਾਬੂ ਹੋਈ ਟਰੈਕਟਰ-ਟਰਾਲੀ ਨੇ ਕੰਧ ਤੋੜਨ ਤੋਂ ਪਹਿਲਾਂ 10 ਤੋਂ 12 ਬਾਈਕਾਂ ਅਤੇ ਸਕੂਟਰਾਂ ਨੂੰ ਟੱਕਰ ਮਾਰੀ ਸੀ। ਜਿਸ ਨਾਲ ਆਲੇ-ਦੁਆਲੇ ਹਫ਼ੜਾ-ਦਫ਼ੜੀ ਮਚ ਗਈ। ਰਿਪੋਰਟਾਂ ਅਨੁਸਾਰ, ਟਰੈਕਟਰ-ਟਰਾਲੀ ਢੰਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਸਿੱਧੀ ਗੁਰੂਕੁਲ ਦੀ ਕੰਧ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੰਧ ਦਾ ਇੱਕ ਵੱਡਾ ਹਿੱਸਾ ਟੁੱਟ ਗਿਆ ਅਤੇ ਟਰੈਕਟਰ-ਟਰਾਲੀ ਅੰਦਰ ਤੱਕ ਵੜ ਗਈ। ਇਸ ਹਾਦਸੇ ਵਿਚ ਗੰਨੇ ਦੀ ਗੱਡੀ ਦਾ ਚਾਲਕ ਅਤੇ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ
ਜ਼ਖਮੀ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਆਦਮੀ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ, ਜਦੋਂ ਕਿ ਔਰਤ ਦੀ ਲੱਤ ਵਿੱਚ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਔਰਤ ਗੰਨੇ ਦੀ ਰੇਹੜੀ 'ਤੇ ਜੂਸ ਪੀ ਰਹੀ ਸੀ। ਹਾਦਸੇ ਤੋਂ ਤੁਰੰਤ ਬਾਅਦ ਟਰੈਕਟਰ-ਟਰਾਲੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ - ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
9ਵੀਂ ਦੀ ਵਿਦਿਆਰਥਣ ਦੀ ISRO 'ਚ ਸਿਲੈਕਸ਼ਨ ! ਨਿੱਕੀ ਉਮਰੇ ਮਾਰ ਲਈ ਵੱਡੀ ਬਾਜ਼ੀ
NEXT STORY