ਕਜ਼ਾਨ (ਏਜੰਸੀ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੂੰ ਭਾਰਤ ਦੇ ਆਰਥਿਕ ਵਿਕਾਸ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਇਹ ਦੇਸ਼ ਬ੍ਰਿਕਸ ਸਮੂਹ ਦੇ ਕਈ ਦੇਸ਼ਾਂ ਲਈ ਇਕ ਉਦਾਹਰਣ ਹੈ। ਪੁਤਿਨ ਨੇ ਇਹ ਟਿੱਪਣੀ ਰੂਸ ਦੇ ਸ਼ਹਿਰ ਕਜ਼ਾਨ 'ਚ ਆਯੋਜਿਤ 16ਵੇਂ ਬ੍ਰਿਕਸ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਇਸ ਤਿੰਨ ਰੋਜ਼ਾ ਸੰਮੇਲਨ ਵਿੱਚ ਹਿੱਸਾ ਲੈਣ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਇਸ ਏਅਰਪੋਰਟ 'ਤੇ ਲਾਗੂ ਹੋਇਆ ਸਖ਼ਤ ਨਿਯਮ, ਵਿਦਾਈ ਮੌਕੇ ਸਿਰਫ਼ 3 ਮਿੰਟ ਮਿਲ ਸਕੋਗੇ ਗਲੇ
ਰੂਸ ਦੀ ਸਰਕਾਰੀ ਸਮਾਚਾਰ ਏਜੰਸੀ 'ਟਾਸ' ਨੇ ਪੁਤਿਨ ਦੇ ਹਵਾਲੇ ਨਾਲ ਕਿਹਾ, “ਅਸੀਂ ਸਾਰੇ ਉੱਚ ਆਰਥਿਕ ਵਿਕਾਸ ਦਰ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਬਾਰੇ ਗੱਲ ਕਰਦੇ ਹਾਂ। ਤੁਸੀਂ (ਮੋਦੀ) ਇਸ ਨੂੰ ਸਫਲਤਾਪੂਰਵਕ ਅੰਜ਼ਾਮ ਦੇਣ ਵਿੱਚ ਕਾਮਯਾਬ ਹੁੰਦੇ ਹੋ। ਅਸੀਂ ਤੁਹਾਨੂੰ 7.5 ਫੀਸਦੀ ਦੀ ਆਰਥਿਕ ਵਿਕਾਸ ਦਰ ਲਈ ਵਧਾਈ ਦਿੰਦੇ ਹਾਂ। ਇਹ ਸਾਡੇ ਵਿੱਚੋਂ ਬਹੁਤਿਆਂ ਲਈ ਇੱਕ ਉਦਾਹਰਣ ਹੈ। ਤੁਹਾਡੇ ਵੱਲੋਂ ਚੁੱਕੇ ਗਏ ਕਦਮਾਂ ਲਈ ਧੰਨਵਾਦ।
ਇਹ ਵੀ ਪੜ੍ਹੋ: ਅਮਰੀਕਾ ਹੋਵੇ ਜਾਂ ਚੀਨ, ਕੋਈ ਵੀ ਦੇਸ਼ ਭਾਰਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ: ਸੀਤਾਰਮਨ
ਭਾਰਤ ਦੀ ਆਰਥਿਕਤਾ ਇਸ ਸਾਲ 7 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ, ਜਦੋਂ ਕਿ ਸਾਲ 2025 ਵਿੱਚ ਵਿਕਾਸ ਦਰ 6.5 ਫੀਸਦੀ ਰਹਿ ਸਕਦੀ ਹੈ। ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ ਨਾਲ ਮਿਲ ਕੇ ਬਣਿਆ ਸਮੂਹ ਬ੍ਰਿਕਸ, ਹੁਣ 5 ਵਾਧੂ ਮੈਂਬਰਾਂ - ਮਿਸਰ, ਇਥੋਪੀਆ, ਇਰਾਨ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਆਉਣ ਨਾਲ ਵੱਡਾ ਹੋ ਗਿਆ ਹੈ। ਪੁਤਿਨ ਦੀ ਇਹ ਟਿੱਪਣੀ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਦੇ ਇੱਕ ਸੀਨੀਅਰ ਅਧਿਕਾਰੀ ਦੇ ਬਿਆਨ ਤੋਂ ਬਾਅਦ ਆਈ ਹੈ।
ਇਹ ਵੀ ਪੜ੍ਹੋ: ਟਰੂਡੋ ਨੂੰ ਦੋਹਰੀ ਮਾਰ; ਆਪਣੀ ਹੀ ਪਾਰਟੀ ਹੋ ਗਈ ਵਿਰੋਧੀ, ਚੋਣਾਂ 'ਚ ਕਰਨਾ ਪੈ ਸਕਦੈ ਹਾਰ ਦਾ ਸਾਹਮਣਾ
IMF ਦੇ ਏਸ਼ੀਆ ਪੈਸੀਫਿਕ ਵਿਭਾਗ ਦੇ ਨਿਰਦੇਸ਼ਕ ਕ੍ਰਿਸ਼ਨਾ ਸ਼੍ਰੀਨਿਵਾਸਨ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਵਧਦੀ ਅਰਥਵਿਵਸਥਾ ਬਣਿਆ ਹੋਇਆ ਹੈ ਅਤੇ ਇਸ ਦੀ ਵਿਆਪਕ ਆਰਥਿਕ ਬੁਨਿਆਦ ਵੀ ਚੰਗੀ ਹੈ। ਪੁਤਿਨ ਨੇ ਮੰਗਲਵਾਰ ਨੂੰ ਬ੍ਰਿਕਸ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਦੌਰਾਨ ਪੁਤਿਨ ਨੇ ਰੂਸ ਅਤੇ ਭਾਰਤ ਵਿਚਾਲੇ ਵਪਾਰ ਦੀ 'ਚੰਗੀ ਸਥਿਤੀ' ਦਾ ਜ਼ਿਕਰ ਕੀਤਾ। ਇਸ ਸਾਲ ਜਨਵਰੀ-ਅਗਸਤ 'ਚ ਤੇਲ ਦੀ ਸਪਲਾਈ ਕਾਰਨ ਰੂਸ ਅਤੇ ਭਾਰਤ ਵਿਚਾਲੇ ਵਪਾਰ ਸਾਲਾਨਾ ਆਧਾਰ 'ਤੇ 9 ਫੀਸਦੀ ਵਧ ਕੇ 37.4 ਅਰਬ ਡਾਲਰ ਹੋ ਗਿਆ।
ਇਹ ਵੀ ਪੜ੍ਹੋ: ਬ੍ਰਿਟੇਨ ਦੇ ਸਿਹਤ ਮੰਤਰੀ ਦਾ ਅਹਿਮ ਬਿਆਨ, ਭਾਰਤੀਆਂ ਨੂੰ ਲੈ ਕੇ ਆਖੀ ਵੱਡੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ 'ਚ ਫਾਸਟ ਫੂਡ ਦਾ ਆਰਡਰ ਦੇਣ ਤੋਂ ਕਰਮਚਾਰੀ ਨੇ ਕੀਤਾ ਮਨ੍ਹਾ, ਕਰ ਦਿੱਤੀ ਬੇਰਹਿਮੀ ਨਾਲ ਕੁੱਟਮਾਰ
NEXT STORY