ਬਰੇਲੀ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵਿਆਹ ਤੋਂ ਬਾਅਦ ਪਹਿਲੀ ਰਾਤ ਇਕ ਨੌਜਵਾਨ ਲਈ ਸੰਕਟ ਬਣ ਗਈ। ਬਰੇਲੀ ਦੇ ਬਾਰਾਦਰੀ ਥਾਣਾ ਖੇਤਰ ਦੇ ਇਸ ਮਾਮਲੇ 'ਚ ਨੌਜਵਾਨ ਨੇ ਆਪਣੀ ਪਤਨੀ ਅਤੇ ਉਸ ਦੇ ਪਰਿਵਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਨੌਜਵਾਨ ਦੀ ਸ਼ਿਕਾਇਤ ਅਨੁਸਾਰ, ਜਦੋਂ ਉਹ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਨੂੰ ਮਿਲਿਆ ਤਾਂ ਉਸ ਦੀ ਪਤਨੀ ਨੇ ਅਜਿਹਾ ਬਿਆਨ ਦਿੱਤਾ ਕਿ ਉਹ ਹੈਰਾਨ ਰਹਿ ਗਿਆ ਅਤੇ ਫਿਰ ਉਸ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ : ਸਿਰਫ਼ ਇਨ੍ਹਾਂ ਔਰਤਾਂ ਨੂੰ ਹੀ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ
ਪ੍ਰਾਪਤ ਜਾਣਕਾਰੀ ਅਨੁਸਾਰ, ਪੀੜਤ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵਿਆਹ ਜਨਵਰੀ 2025 'ਚ ਹੋਇਆ ਸੀ। ਵਿਆਹ ਤੋਂ ਬਾਅਦ ਜਦੋਂ ਉਹ ਆਪਣੀ ਪਤਨੀ ਕੋਲ ਪਹੁੰਚਿਆ ਤਾਂ ਪਤਨੀ ਨੇ ਉਸ ਨੂੰ ਆਪਣੇ ਤੋਂ ਦੂਰ ਰਹਿਣ ਲਈ ਕਿਹਾ ਅਤੇ ਕਿਹਾ ਕਿ ਜੇਕਰ ਉਹ ਉਸ ਨੂੰ ਛੂਹੇਗਾ ਤਾਂ ਉਹ ਜ਼ਹਿਰ ਖਾ ਲਵੇਗੀ। ਜਦੋਂ ਨੌਜਵਾਨ ਨੇ ਇਸ ਦਾ ਕਾਰਨ ਪੁੱਛਿਆ ਤਾਂ ਪਤਨੀ ਨੇ ਜੋ ਖੁਲਾਸਾ ਕੀਤਾ ਉਹ ਹੋਰ ਵੀ ਹੈਰਾਨ ਕਰਨ ਵਾਲਾ ਸੀ। ਪਤਨੀ ਨੇ ਕਿਹਾ ਕਿ ਉਹ ਕਿਸੇ ਹੋਰ ਨੂੰ ਪਿਆਰ ਕਰਦੀ ਸੀ ਅਤੇ ਪਰਿਵਾਰਕ ਦਬਾਅ ਹੇਠ ਹੀ ਉਸ ਨਾਲ ਵਿਆਹ ਕਰਨ ਲਈ ਰਾਜ਼ੀ ਹੋਈ ਸੀ। ਉਸ ਨੇ ਇਹ ਵੀ ਦੱਸਿਆ ਕਿ ਉਸ ਨੇ ਪਹਿਲਾਂ ਹੀ ਆਪਣਾ ਦਿਲ ਕਿਸੇ ਹੋਰ ਨੂੰ ਦੇ ਦਿੱਤਾ ਹੈ ਅਤੇ ਇਸ ਲਈ ਉਸ ਦਾ ਇਸ ਵਿਆਹ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਨੌਜਵਾਨ ਨੇ ਅੱਗੇ ਕਿਹਾ ਕਿ ਉਸ ਦੀ ਪਤਨੀ ਦੀਆਂ ਗੱਲਾਂ ਤੋਂ ਬਾਅਦ ਉਸ ਨੇ ਆਪਣੀ ਪਤਨੀ ਦੇ ਪਰਿਵਾਰਕ ਮੈਂਬਰਾਂ ਨਾਲ ਸਾਰਾ ਮਾਮਲਾ ਸਾਂਝਾ ਕੀਤਾ ਪਰ ਉਨ੍ਹਾਂ ਨੇ ਉਸ ਨੂੰ ਹੀ ਧਮਕਾਉਣਾ ਸ਼ੁਰੂ ਕਰ ਦਿੱਤਾ। ਨੌਜਵਾਨ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਹਨ। ਕਦੇ ਪਤਨੀ ਖੁਦਕੁਸ਼ੀ ਕਰਨ ਦੀ ਧਮਕੀ ਦਿੰਦੀ ਹੈ ਤਾਂ ਕਦੇ ਉਸ ਦਾ ਪਿਤਾ ਉਸ ਖ਼ਿਲਾਫ਼ ਝੂਠੇ ਦੋਸ਼ ਲਗਾਉਣ ਦੀ ਧਮਕੀ ਦਿੰਦਾ ਹੈ। ਨੌਜਵਾਨ ਨੇ ਇਹ ਵੀ ਦੋਸ਼ ਲਗਾਇਆ ਕਿ ਵਿਆਹ ਦੇ ਬਾਅਦ ਤੋਂ ਉਸ ਦੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਸ ਦੀ ਮਾਂ, ਜੋ ਦਿਲ ਦੀ ਬੀਮਾਰੀ ਨਾਲ ਜੂਝ ਰਹੀ ਹੈ, ਉਨ੍ਹਾਂ ਦੀ ਸਿਹਤ ਵੀ ਇਸ ਤਣਾਅ ਕਾਰਨ ਵਿਗੜ ਗਈ ਹੈ। ਇਸ ਮਾਮਲੇ 'ਚ ਐੱਸਪੀ ਸਿਟੀ ਮਾਨੁਸ਼ ਪਾਰੀਕ ਨੇ ਕਿਹਾ ਕਿ ਹਾਂ, ਇਹ ਮਾਮਲਾ ਬਾਰਾਦਰੀ ਥਾਣੇ 'ਚ ਆਇਆ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਸਾਰੀਆਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜੀਬੋ-ਗਰੀਬ ਪ੍ਰਥਾ ; ਇੱਥੇ ਮੁੰਡਿਆਂ ਨੂੰ ਵਿਆਹ ਕਰਵਾਉਣ ਲਈ ਖਾਣੀ ਪੈਂਦੀ ਹੈ ਜਨਾਨੀਆਂ ਤੋਂ ਕੁੱਟ !
NEXT STORY