ਨਵੀਂ ਦਿੱਲੀ (ਭਾਸ਼ਾ)- ਬ੍ਰਿਟੇਨ ਦੇ ਸੁਰੱਖਿਆ ਮੰਤਰੀ ਟਾਮ ਟੁਗੇਂਡਹਾਟ ਨੇ ਅਰਬਪਤੀ ਭਗੌੜਿਆਂ ਵਿਜੇ ਮਾਲਿਆ ਅਤੇ ਨੀਰਵ ਮੋਦੀ ਦੀ ਹਵਾਲਗੀ ਲਈ ਭਾਰਤ ਵੱਲੋਂ ਲਗਾਤਾਰ ਦਬਾਅ ਬਣਾਏ ਜਾਣ ਦਰਮਿਆਨ ਕਿਹਾ ਹੈ ਕਿ ਅਜਿਹੀ ਜਗ੍ਹਾ ਬਣਨ ਦਾ ਉਨ੍ਹਾਂ ਦੇ ਦੇਸ਼ ਦਾ ਕੋਈ ਇਰਾਦਾ ਨਹੀਂ ਹੈ, ਜਿੱਥੇ ਨਿਆਂ ਦੇ ਘੇਰੇ ’ਚ ਆਉਣ ਤੋਂ ਬਚਨ ਦੀ ਕੋਸ਼ਿਸ਼ ਕਰ ਰਹੇ ਲੋਕ ਲੁਕ ਸਕਣ। ਟੁਗੇਂਡਹਾਟ ਨੇ ਕਿਸੇ ਵਿਸ਼ੇਸ਼ ਮਾਮਲੇ ਦਾ ਜ਼ਿਕਰ ਕੀਤੇ ਬਿਨਾਂ ਕਿਹਾ ਕਿ ਹਵਾਲਗੀ ਸਬੰਧੀ ਮਾਮਲਿਆਂ ’ਚ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਕ ਇੰਟਰਵਿਊ ’ਚ ਕਿਹਾ, ‘‘ਸਾਡੇ ਦੋਵਾਂ (ਬ੍ਰਿਟੇਨ ਅਤੇ ਭਾਰਤ) ਦੀਆਂ ਕਾਨੂੰਨੀ ਪ੍ਰਕਿਰਿਆਵਾਂ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।’’ ਟੁਗੇਂਡਹਾਟ ਨੇ ਬ੍ਰਿਟੇਨ ’ਚ ਰਹਿ ਰਹੇ ਮਾਲਿਆ ਅਤੇ ਨੀਰਵ ਮੋਦੀ ਸਮੇਤ ਕਈ ਆਰਥਿਕ ਮੁਲਜ਼ਮਾਂ ਦੀ ਹਵਾਲਗੀ ਦੀ ਭਾਰਤ ਦੀ ਮੰਗ ਨਾਲ ਜੁਡ਼ੇ ਇਕ ਸਵਾਲ ਦੇ ਜਵਾਬ ’ਚ ਇਹ ਟਿੱਪਣੀ ਕੀਤੀ। ਟੁਗੇਂਡਹਾਟ ਕੋਲਕਾਤਾ ’ਚ ਹੋਈ ‘ਜੀ-20 ਭ੍ਰਿਸ਼ਟਾਚਾਰ ਵਿਰੋਧੀ ਮੰਤਰੀ ਪੱਧਰੀ ਬੈਠਕ’ ’ਚ ਭਾਗ ਲੈਣ ਲਈ 10-12 ਅਗਸਤ ਤੱਕ 3 ਦਿਨਾ ਯਾਤਰਾ ’ਤੇ ਭਾਰਤ ’ਚ ਸਨ। ਉਨ੍ਹਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੀ ਦਿੱਲੀ ’ਚ ਗੱਲਬਾਤ ਕੀਤੀ।
ਇਹ ਵੀ ਪੜ੍ਹੋ: ਪੌਂਗ ਡੈਮ ਤੋਂ ਫਿਰ ਛੱਡਿਆ ਗਿਆ ਹਜ਼ਾਰਾਂ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਬਰਤਾਨਵੀ ਸੁਰੱਖਿਆ ਮੰਤਰੀ ਨੇ ਡੋਭਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਬਾਰੇ ਪੁੱਛੇ ਜਾਣ ’ਤੇ ਇਸ ਦਾ ਵੇਰਵਾ ਸਾਂਝਾ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਉਨ੍ਹਾਂ ਕਿਹਾ ਕਿ ਵਿਆਪਕ ਦੋ-ਪੱਖੀ ਸਹਿਯੋਗ ਦੋਵਾਂ ਦੇਸ਼ਾਂ ਦੀ ਸੁਰੱਖਿਆ ਅਤੇ ਨਾਗਰਿਕਾਂ ਦੀ ਖੁਸ਼ਹਾਲੀ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, ‘‘ਅਸੀਂ ਆਪਣੇ ਦੋਵਾਂ ਦੇਸ਼ਾਂ ਦੀ ਸੁਰੱਖਿਆ ਅਤੇ ਸਾਡੇ ਨਾਗਰਿਕਾਂ ਦੀ ਖੁਸ਼ਹਾਲੀ, ਦੇਸ਼-ਵਿਦੇਸ਼ ’ਚ ਆਪਣਾ ਪੇਸ਼ਾ ਕਰਨ ਦੀ ਉਨ੍ਹਾਂ ਦੀ ਸਮਰੱਥਾ ਬਾਰੇ ਗੱਲ ਕਰ ਰਹੇ ਹਾਂ।’’ ਟੁਗੇਂਡਹਾਟ ਨੇ ਕਿਹਾ, ‘‘ਪਰ ਅਸੀਂ ਸਾਡੇ ਸਾਹਮਣੇ ਮੌਜੂਦ ਚੁਣੌਤੀਆਂ ਦੀ ਵੀ ਗੱਲ ਕਰ ਰਹੇ ਹਨ ਅਤੇ ਅਸੀਂ ਵੱਖ-ਵੱਖ ਤਰੀਕਿਆਂ ਨਾਲ ਇਹ ਸਪੱਸ਼ਟ ਕੀਤਾ ਹੈ ਕਿ ਚੀਨ ਦੀ ਚੁਣੌਤੀ ਸਾਡੇ ਦੋਵਾਂ ਦੇਸ਼ਾਂ ਦੇ ਸਾਹਮਣੇ ਹੈ। ਅਸੀਂ ਤੁਹਾਡੀ ਉੱਤਰੀ ਸਰਹੱਦ ’ਤੇ ਘਟਨਾਵਾਂ ਵੇਖੀਆਂ ਹਨ। ਅਸੀਂ ਤਕਨਾਲੌਜੀ ’ਚ ਹੋਏ ਬਦਲਾਵਾਂ ਅਤੇ ਇਸ ਨਾਲ ਨਜਿੱਠਣ ਦੇ ਤਰੀਕਿਆਂ ’ਤੇ ਵੀ ਗੱਲ ਕੀਤੀ। ਅਸੀਂ ਉਨ੍ਹਾਂ ਖੇਤਰਾਂ ’ਤੇ ਗੌਰ ਕੀਤਾ, ਜਿਨ੍ਹਾਂ ’ਚ ਜ਼ਿਆਦਾ ਸਹਿਯੋਗ ਦੀ ਲੋੜ ਹੈ।’’
ਇਹ ਵੀ ਪੜ੍ਹੋ: ਕੀ ਪੰਜਾਬ 'ਚ ਅੱਜ ਤੋਂ 3 ਦਿਨਾਂ ਲਈ ਹੋਵੇਗਾ ਬੱਸਾਂ ਦਾ ਚੱਕਾ ਜਾਮ? ਜਾਣਨ ਲਈ ਪੜ੍ਹੋ ਪੂਰੀ ਖ਼ਬਰ
ਲੰਡਨ ’ਚ ਭਾਰਤੀ ਮਿਸ਼ਨ ਦੀ ਸੁਰੱਖਿਆ ਲਈ ਬ੍ਰਿਟੇਨ ਕਰ ਰਿਹਾ ਹੈ ਜ਼ਰੂਰੀ ਉਪਰਾਲੇ
ਬ੍ਰਿਟੇਨ ਦੇ ਸੁਰੱਖਿਆ ਮੰਤਰੀ ਟਾਮ ਟੁਗੇਂਡਹਾਟ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਅਤੇ ਉਸ ਦੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਰੂਰੀ ਉਪਰਾਲੇ ਕਰ ਰਿਹਾ ਹੈ। ਖਾਲਿਸਤਾਨ ਸਮਰਥਕ ਤੱਤਾਂ ਵੱਲੋਂ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਹਮਲਾ ਕੀਤੇ ਜਾਣ ਤੋਂ ਲਗਭਗ 5 ਮਹੀਨੇ ਬਾਅਦ ਟੁਗੇਂਡਹਾਟ ਨੇ ਇਹ ਟਿੱਪਣੀ ਕੀਤੀ ਹੈ। ਇਸ ਹਮਲੇ ਦੀ ਵਜ੍ਹਾ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਤਣਾਅ ਆ ਗਿਆ ਸੀ। ਸੀਨੀਅਰ ਮੰਤਰੀ ਨੇ ਕਿਹਾ ਕਿ ਬ੍ਰਿਟਿਸ਼ ਸਰਕਾਰ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਦੀਆਂ ਚਿੰਤਾਵਾਂ ਨਾਲ ਨਜਿੱਠ ਰਹੀ ਹੈ ਅਤੇ ਬ੍ਰਿਟੇਨ ’ਚ ਲੋਕਾਂ ਨੂੰ ਕੱਟੜਪੰਥੀ ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਨਾਲ ਲਾਅ ਐਨਫੋਰਸਮੈਂਟ ਅਧਿਕਾਰੀ ਨਜਿੱਠਣਗੇ। ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ’ਤੇ ਮਾਰਚ ’ਚ ਖਾਲਿਸਤਾਨ ਸਮਰਥਕਾਂ ਦੇ ਹਮਲੇ ਅਤੇ ਇਮਾਰਤ ਦੇ ਸਾਹਮਣੇ ਲੱਗੇ ਖੰਭੇ ਤੋਂ ਤਿਰੰਗਾ ਹਟਾਉਣ ਤੋੋਂ ਬਾਅਦ ਭਾਰਤ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਸੀ।
ਇਹ ਵੀ ਪੜ੍ਹੋ: WHO ਵੱਲੋਂ ਕੋਰੋਨਾ ਨੂੰ ਲੈ ਕੇ ਚਿਤਾਵਨੀ ਜਾਰੀ, ਨਵੇਂ ਮਾਮਲਿਆਂ 'ਚ 80 ਫ਼ੀਸਦੀ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੌਂਗ ਡੈਮ ਤੋਂ ਫਿਰ ਛੱਡਿਆ ਗਿਆ ਹਜ਼ਾਰਾਂ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
NEXT STORY