ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਲਿਆਣਪੁਰ ਖੇਤਰ ਵਿੱਚ ਮੰਗਲਵਾਰ ਨੂੰ ਇੱਕ ਦੋਪਹੀਆ ਵਾਹਨ ਨੂੰ ਇੱਕ ਲੋਡਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਅਤੇ ਉਸ ਦੀ ਵੱਡੀ ਭੈਣ ਦੀ ਦਰਦਨਾਕ ਮੌਤ ਹੋ ਗਈ।
ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੌਫੀਦ (15) ਤੇ ਉਸ ਦੀ ਵੱਡੀ ਭੈਣ ਅਲਸ਼ੀਫ ਸ਼ਾਹ (18) ਪ੍ਰੀਖਿਆ ਦੇਣ ਜਾ ਰਹੇ ਸੀ। ਇਸ ਦੌਰਾਨ ਕਲਿਆਣਪੁਰ ਥਾਣਾ ਖੇਤਰ ਦੇ ਅਧੀਨ ਆਵਾਸ ਵਿਕਾਸ, ਪੁਰਾਣ ਕੇਸਾ ਦੇ ਨੇੜੇ ਉਨ੍ਹਾਂ ਦੇ ਦੋਪਹੀਆ ਵਾਹਨ ਨੂੰ ਲੋਡਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਹੁਣ ਬੱਸਾਂ ਵਾਂਗ ਜਹਾਜ਼ਾਂ 'ਚ ਵੀ ਖੜ੍ਹੇ ਹੋ ਕੇ ਕਰ ਸਕੋਗੇ ਸਫ਼ਰ ! ਜਲਦ ਆ ਰਹੀ ਇਹ ਸਸਤੀ ਸਕੀਮ
ਪੁਲਸ ਸੂਤਰਾਂ ਅਨੁਸਾਰ, ਮ੍ਰਿਤਕ ਕਕਵਾਨ ਸਥਿਤ ਇੱਕ ਕਾਲਜ ਤੋਂ ਨਰਸਿੰਗ ਦੀ ਪੜ੍ਹਾਈ ਕਰ ਰਹੇ ਸਨ। ਹਾਦਸੇ ਤੋਂ ਬਾਅਦ ਲੋਡਰ ਡਰਾਈਵਰ ਮੌਕੇ 'ਤੇ ਹੀ ਗੱਡੀ ਛੱਡ ਕੇ ਭੱਜ ਗਿਆ। ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਲੋਡਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਕਲਿਆਣਪੁਰ ਪੁਲਸ ਸਟੇਸ਼ਨ ਇੰਚਾਰਜ ਦੇ ਅਨੁਸਾਰ ਫਰਾਰ ਡਰਾਈਵਰ ਦੀ ਪਛਾਣ ਕਰਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਉਸ ਦੀ ਭਾਲ ਲਈ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵਧਣ ਜਾ ਰਿਹੈ 'ਜੰਗ' ਦਾ ਸੇਕ ! ਰੂਸ ਦੇ ਸਭ ਤੋਂ ਵੱਡੇ ਹਮਲੇ ਮਗਰੋਂ ਸਾਥੀ ਦੇਸ਼ਾਂ ਨੇ ਯੂਕ੍ਰੇਨ ਤੋਂ ਹਟਾਈਆਂ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਰਫ਼ ਪੰਜਾਬ ਹੀ ਨਹੀਂ, ਇਨ੍ਹਾਂ ਸੂਬਿਆਂ 'ਚ ਵੀ ਵੱਜੇਗਾ ਸਾਇਰਨ, ਲਾਈਟਾਂ ਵੀ ਰਹਿਣਗੀਆਂ ਬੰਦ
NEXT STORY