ਚਰਖੀ ਦਾਦਰੀ- ਹਰਿਆਣਾ ਦੇ ਚਰਖੀ ਦਾਦਰੀ ਤੋਂ ਇਕ ਦੁਖਦ ਖ਼ਬਰ ਸਾਹਮਣੇ ਆਈਆ ਹੈ। ਇੱਥੇ ਦਰਦਨਾਕ ਸੜਕ ਹਾਦਸੇ ਵਿਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਹੋਇਆ, ਜਦੋਂ ਦੋਵੇਂ ਭਰਾ ਬਾਈਕ 'ਤੇ ਸਵਾਰ ਹੋ ਕੇ ਮਜ਼ਦੂਰੀ ਲਈ ਜਾ ਰਹੇ ਸਨ। ਅਚਾਨਕ ਉਨ੍ਹਾਂ ਦੀ ਬਾਈਕ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਭਰਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹਾਦਸੇ ਵਿਚ ਬਾਈਕ ਦੇ ਪਰਖੱਚੇ ਉੱਡ ਗਏ।
ਪਰਿਵਾਰ 'ਚ ਪਸਰਿਆ ਮਾਤਮ
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬਾਈਕ ਸਵਾਰਾਂ ਨੇ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਇਲਾਜ ਲਈ ਦਾਦਰੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜ਼ਖਮੀਆਂ ਨੂੰ ਹਸਪਤਾਲ ਲਿਜਾਉਣ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਭਰਾਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਮਗਰੋਂ ਫ਼ਰਾਰ ਹੋਇਆ ਟਰੈਕਟਰ ਡਰਾਈਵਰ
ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ 'ਚ ਸੋਗ ਦੀ ਲਹਿਰ ਦੌੜ ਗਈ। ਘਟਨਾ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਸਬੂਤ ਇਕੱਠੇ ਕੀਤੇ। ਮ੍ਰਿਤਕ ਭਰਾਵਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਟਰੈਕਟਰ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਦਾਦਰੀ ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ 'ਤੇ ਟਰੈਕਟਰ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਹੁਣ ਫਰਾਰ ਡਰਾਈਵਰ ਦੀ ਭਾਲ ਕਰ ਰਹੀ ਹੈ। ਪੁਲਸ ਨੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਕਿ ਸਰਕਾਰ ਦਾ ਕਾਰਨਾਮਾ! ਗੇਮ ਦੀ ਵੀਡੀਓ ਸ਼ੇਅਰ ਕਰ ਕੇ ਕਰ'ਤੀ ਫੌਜ ਦੀ ਪ੍ਰਸ਼ੰਸਾ
NEXT STORY