ਧਮਤਰੀ (ਵਾਰਤਾ) : ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਵਿਚ ਮੋਬਾਈਲ ਫੋਨ ਨੂੰ ਲੈ ਕੇ ਦੋ ਭਰਾਵਾਂ ਵਿਚਾਲੇ ਹੋਏ ਝਗੜੇ ਵਿਚ ਛੋਟੇ ਭਰਾ ਨੇ ਵੱਡੇ ਭਰਾ ਦੀ ਛਾਤੀ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਸੂਤਰਾਂ ਮੁਤਾਬਕ ਅਰਜੁਨੀ ਥਾਣਾ ਖੇਤਰ ਦੇ ਪਿੰਡ ਦੋਨਰ 'ਚ ਬੀਤੀ ਰਾਤ ਨੰਦਕੁਮਾਰ ਧਰੁਵ ਦੇ ਦੋ ਪੁੱਤਰਾਂ 'ਚ ਮੋਬਾਇਲ ਫੋਨ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਐਨਾ ਵੱਧ ਗਿਆ ਕਿ ਗੁੱਸੇ 'ਚ ਆਏ ਛੋਟੇ ਭਰਾ ਜੰਨੂ ਧਰੁਵ (22) ਨੇ ਆਪਣੇ ਵੱਡੇ ਭਰਾ ਅਰਵਿੰਦ ਧਰੁਵ (24) ਦਾ ਕਤਲ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਆਪੇ ਤੋਂ ਬਾਹਰ ਹੋਇਆ ਮਜ਼ਦੂਰ, 2 ਧੀਆਂ, ਭਰਾ ਤੇ SHO ਸਣੇ 5 ਨੂੰ ਉਤਾਰਿਆ ਮੌਤ ਦੇ ਘਾਟ
ਦੱਸਿਆ ਜਾ ਰਿਹਾ ਹੈ ਕਿ ਛੋਟਾ ਭਰਾ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਇਸ ਦੌਰਾਨ ਮੋਬਾਇਲ ਫੋਨ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ। ਫੋਨ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਜੰਨੂ ਨੇ ਸਬਜ਼ੀ ਵਾਲੇ ਚਾਕੂ ਨਾਲ ਅਰਵਿੰਦ ਦੀ ਛਾਤੀ 'ਤੇ ਵਾਰ ਕਰ ਦਿੱਤਾ। ਜ਼ਖ਼ਮੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਰਜੁਨੀ ਥਾਣਾ ਮੁਖੀ ਗਗਨ ਬਾਜਪਾਈ ਨੇ ਦੱਸਿਆ ਕਿ ਵੱਡੇ ਭਰਾ ਦੇ ਕਤਲ ਦੇ ਮਾਮਲੇ 'ਚ ਜੰਨੂ ਧਰੁਵ ਨੂੰ ਧਾਰਾ 302 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
IIT ਮਦਰਾਸ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ, ਲਾਂਚ ਕੀਤੀ ਦੇਸ਼ ਦੀ ਪਹਿਲੀ ਇਲੈਕਟ੍ਰਿਕ ਫਾਰਮੂਲਾ ਰੇਸਿੰਗ ਕਾਰ
NEXT STORY