ਜੈਪੁਰ (ਭਾਸ਼ਾ)- ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ 'ਚ ਇਕ ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕੀਤਾ ਗਿਆ ਅਤੇ ਫਿਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਅਨੁਸਾਰ ਇਹ ਘਟਨਾ ਮੰਗਲਵਾਰ ਰਾਤ ਸੂਰਜਗੜ੍ਹ ਇਲਾਕੇ 'ਚ ਵਾਪਰੀ। ਉਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਆਪਣੀ ਭੈਣ ਦੇ ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਜਾ ਕੇ ਵਿਆਹ ਕਰਨ ਤੋਂ ਨਾਖੁਸ਼ ਸੀ। ਪੁਲਸ ਅਨੁਸਾਰ ਵਾਰਦਾਤ ਦੌਰਾਨ ਮ੍ਰਿਤਕ ਦੀ ਪਤਨੀ ਕਿਸੇ ਤਰ੍ਹਾਂ ਜਾਨ ਬਚਾ ਕੇ ਦੌੜਨ 'ਚ ਸਫ਼ਲ ਰਹੀ।
ਉਸ ਨੇ ਦੱਸਿਆ ਕਿ ਕਰੀਬ ਅੱਧਾ ਦਰਜਨ ਦੋਸ਼ੀਆਂ ਨੇ ਮੰਗਲਵਾਰ ਰਾਤ ਨੌਜਵਾਨ ਅੰਕਿਤ ਦੇ ਘਰ ਵੜ ਕੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਅਨੁਸਾਰ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਅੰਕਿਤ ਦਾ ਮੋਨਿਕਾ ਨਾਲ ਪ੍ਰੇਮ ਸੰਬੰਧ ਸੀ ਅਤੇ ਕਰੀਬ 7 ਮਹੀਨੇ ਪਹਿਲਾਂ ਦੋਹਾਂ ਨੇ ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਜਾ ਕੇ ਦੌੜ ਕੇ ਵਿਆਹ ਕਰ ਲਿਆ ਸੀ। ਪੁਲਸ ਅਨੁਸਾਰ ਮੰਗਲਵਾਰ ਰਾਤ ਮੋਨਿਕਾ ਦੇ ਭਰਾ ਰਿੰਕੂ ਅਤੇ ਹੋਰ ਲੋਕਾਂ ਨੇ ਅੰਕਿਤ ਦੇ ਘਰ ਜਾ ਕੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਅਨੁਸਾਰ ਵਾਰਦਾਤ ਦੌਰਾਨ ਮੋਨਿਕਾ ਨੇ ਖੇਤ ਵੱਲ ਦੌੜ ਕੇ ਆਪਣੀ ਜਾਨ ਬਚਾਈ। ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਰਿਵਾਰ ਇਸ ਵਿਆਹ ਤੋਂ ਖੁਸ਼ ਨਹੀਂ ਸੀ। ਪੁਲਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ 'ਚ ਰੁੜ੍ਹ ਗਏ ਦੋ ਹੋਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਹੁਣ ਤੱਕ 18 ਦੀ ਮੌਤ, 37 ਲਾਪਤਾ
NEXT STORY