ਛਤਰਪੁਰ : ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਪਾਣੀ ਨਾਲ ਭਰੇ ਇਕ ਟੋਏ ਵਿਚ ਡੁੱਬਣ ਨਾਲ ਸਕੇ ਤਿੰਨ ਭੈਣ-ਭਰਾ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਘਟਨਾ ਦੀ ਸੂਚਨਾ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਪੁਲਸ ਨੂੰ ਦਿੱਤੀ ਗਈ, ਜਿਹਨਾਂ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਦੁੱਖਦ ਘਟਨਾ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਇਸ ਮਾਮਲੇ ਦੀ ਜਾਂਚ ਕਰ ਰਹੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ 70 ਕਿਲੋਮੀਟਰ ਦੂਰ ਪ੍ਰਕਾਸ਼ ਬਮਹੋਰੀ ਥਾਣਾ ਖੇਤਰ ਦੇ ਹਟਵਾ ਪਿੰਡ ਵਿਚ ਸੋਮਵਾਰ ਸ਼ਾਮ ਨੂੰ ਵਾਪਰੀ ਹੈ। ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਨਵੀਨ ਦੂਬੇ ਨੇ ਕਿਹਾ ਕਿ ਸਕੇ ਭੈਣ-ਭਰਾ ਲਕਸ਼ਮੀ (10), ਤਨੂ (8), ਲੋਕੇਂਦਰ (4) ਬਾਹਰ ਖੇਡ ਰਹੇ ਸਨ। ਖੇਡਦੇ ਸਮੇਂ ਉਹ ਪਾਣੀ ਨਾਲ ਭਰੇ ਇਕ ਟੋਏ ਵਿਚ ਜਾ ਡਿੱਗੇ, ਜਿਸ ਵਿਚ ਡੁੱਬਣ ਕਾਰਨ ਉਹਨਾਂ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਤਿੰਨੋਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਿਸ ਤੋਂ ਬਾਅਦ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਹਜ਼ਾਰ ਰੁਪਏ ਦੇ ਨੋਟ ਬਦਲੇ ਮਿਲ ਰਹੇ 1600 ਰੁਪਏ, ਵਿਭਾਗ ਦੀ ਗੁਪਤ ਜਾਂਚ 'ਚ ਕਈ ਵੱਡੇ ਖੁਲਾਸੇ
NEXT STORY