ਸੁਕਮਾ — ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ 'ਚ ਪੁਲਸ ਨੇ ਮੰਗਲਵਾਰ ਨੂੰ ਇਕ 45 ਸਾਲਾ ਔਰਤ ਅਤੇ 12 ਹੋਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 15 ਸਤੰਬਰ ਨੂੰ ਜ਼ਿਲ੍ਹੇ ਦੇ ਕੋਂਟਾ ਥਾਣਾ ਖੇਤਰ ਪਿੰਡ ਏਟਕਲ 'ਚ ਭੀੜ ਨੇ ਮੌਸਮ ਕੰਨਾ (60), ਉਸ ਦੀ ਪਤਨੀ ਮੌਸਮ ਬੀਰੀ, ਪੁੱਤਰ ਮੌਸਮ ਬੁੱਚਾ (34), ਨੂੰਹ ਮੌਸਮ ਆਰਜੋ (32) ਅਤੇ ਬੇਟੀ ਕਾਰਕਾ ਲੱਛੀ (43) ਦੀ ਜਾਦੂ-ਟੂਣਾ ਕਰਨ ਦੇ ਸ਼ੱਕ 'ਚ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਘਟਨਾ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮੰਗਲਵਾਰ ਨੂੰ ਏਟਕਲ ਪਿੰਡ ਦੀ ਔਰਤ ਪੋਡੀਅਮ ਕੰਨੀ ਅਤੇ 11 ਪੁਰਸ਼ਾਂ ਨੂੰ ਭਾਰਤੀ ਨਿਆਂ ਸੰਹਿਤਾ ਅਤੇ ਛੱਤੀਸਗੜ੍ਹ ਜਾਦੂ ਰੋਕੂ ਕਾਨੂੰਨ 2005 ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਅਤੇ ਜਾਂਚ ਦੇ ਆਧਾਰ 'ਤੇ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਮਾਮਲੇ 'ਚ ਹੁਣ ਤੱਕ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਵਾਰਦਾਤ ਵਿੱਚ ਵਰਤੇ ਗਏ ਡੰਡੇ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
ਗਣਪਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ; 3 ਬੱਚਿਆਂ ਦੀ ਦਰਦਨਾਕ ਮੌਤ, 5 ਲੋਕਾਂ ਦੀ ਹਾਲਤ ਗੰਭੀਰ
NEXT STORY