ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਐਤਵਾਰ ਨੂੰ ਕੇਂਦਰ ਤੋਂ ਮੰਗ ਕੀਤੀ ਕਿ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਪੈਂਦੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਖੇਤਰਾਂ ਵਿਚ ਘਟੀਆ ਗੁਣਵੱਤਾ ਵਾਲੇ ਡੀਜ਼ਲ 'ਤੇ ਚੱਲਣ ਵਾਲੀਆਂ ਬੱਸਾਂ 'ਤੇ ਪਾਬੰਦੀ ਲਗਾਈ ਜਾਵੇ। ਰਾਏ ਨੇ ਕਸ਼ਮੀਰੀ ਗੇਟ ਅੰਤਰਰਾਜੀ ਬੱਸ ਟਰਮੀਨਲ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪਾਇਆ ਕਿ ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਰਜਿਸਟਰਡ ਸਾਰੀਆਂ ਬੱਸਾਂ ਬੀਐੱਸ3 ਅਤੇ ਬੀਐੱਸ4 ਸ਼੍ਰੇਣੀ ਦੀਆਂ ਗੱਡੀਆਂ ਹਨ। ਉਨ੍ਹਾਂ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ,“ਵਾਹਨਾਂ ਤੋਂ ਹੋਣ ਵਾਲਾ ਨਿਕਾਸ ਦਿੱਲੀ ਵਿਚ ਹਵਾ ਪ੍ਰਦੂਸ਼ਣ ਦਾ ਇਕ ਵੱਡਾ ਕਾਰਨ ਹੈ। ਦਿੱਲੀ ਵਿਚ ਚੱਲਣ ਵਾਲੀਆਂ ਬੱਸਾਂ ਸਿਰਫ਼ ਸੀ.ਐੱਨ.ਜੀ. ਅਤੇ ਬਿਜਲੀ ’ਤੇ ਚੱਲਦੀਆਂ ਹਨ ਜਦੋਂਕਿ ਗੁਆਂਢੀ ਰਾਜਾਂ- ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਬੀਐੱਸ3 ਅਤੇ ਬੀਐੱਸ4 ਵਾਹਨ ਹਨ।
ਇਹ ਵੀ ਪੜ੍ਹੋ : ਇਸ ਵਾਰ ਜੇਲ੍ਹ 'ਚ ਹੀ ਦੀਵਾਲੀ ਮਨਾਉਣਗੇ ਸਿਸੋਦੀਆ, ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ
ਕੇਂਦਰ ਦੇ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏਕਿਊ.ਐੱਮ.) ਵਲੋਂ ਜਾਰੀ ਨਿਰਦੇਸ਼ ਅਨੁਸਾਰ, ਇਕ ਨਵੰਬਰ ਤੋਂ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) 'ਚ ਆਉਣ ਵਾਲੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਸ਼ਹਿਰਾਂ ਅਤੇ ਕਸਬਿਆਂ ਵਿਚਾਲੇ ਸਿਰਫ਼ ਇਲੈਕਟ੍ਰਿਕ, ਸੀ.ਐੱਨ.ਜੀ. ਅਤੇ ਬੀ.ਐੱਸ.6- ਸ਼੍ਰਣੀ ਅਨੁਰੂਪ ਡੀਜ਼ਲ ਬੱਸਾਂ ਨੂੰ ਹੀ ਸੰਚਾਲਿਤ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ। ਰਾਏ ਨੇ ਕਿਹਾ,''ਇਸ ਸੰਬੰਧ 'ਚ ਸੀ.ਏਕਿਊ.ਐੱਮ. ਦੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਸਾਡੀ ਮੰਗ ਹੈ ਕਿ ਕੇਂਦਰ ਰਾਸ਼ਟਰੀ ਰਾਜਧਾਨੀ ਖੇਤਰ 'ਚ ਆਉਣ ਵਾਲੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਇਲਾਕਿਆਂ 'ਚ ਬੀ.ਐੱਸ.3 ਅਤੇ ਬੀ.ਐੱਸ.4 ਬੱਸਾਂ ਦੇ ਸੰਚਾਲਨ 'ਤੇ ਰੋਕ ਲਗਾਏ।'' ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਦੀ ਕੋਸ਼ਿਸ਼ ਦੇ ਅਧੀਨ ਕੇਂਦਰ ਨੇ ਅਪ੍ਰੈਲ 2020 'ਚ ਐਲਾਨ ਕੀਤਾ ਸੀ ਕਿ ਭਾਰਤ 'ਚ ਵੇਚੇ ਜਾ ਵਾਲੇ ਸਾਰੇ ਵਾਹਨਾਂ ਨੂੰ ਭਾਰਤ ਸਟੇਜ-6 (ਬੀ.ਐੱਸ.06) ਨਿਕਾਸੀ ਮਾਪਦੰਡਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
1 ਨਵੰਬਰ ਤੋਂ ਹੋ ਸਕਦੇ ਨੇ ਇਹ ਵੱਡੇ ਬਦਲਾਅ, ਦੀਵਾਲੀ ਤੋਂ ਪਹਿਲਾ ਜੇਬ 'ਤੇ ਪਵੇਗਾ ਸਿੱਧਾ ਅਸਰ
NEXT STORY