ਨਵੀਂ ਦਿੱਲੀ- ਬਾਰਡਰ ਸਕਿਓਰਿਟੀ ਫੋਰਸ (ਬੀਐੱਸਐੱਫ) ਵਲੋਂ ਸਪੋਰਟਸ ਕੋਟਾ ਦੇ ਅਧੀਨ ਕਾਂਸਟੇਬਲ (ਜਨਰਲ ਡਿਊਟੀ) ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ 'ਚ ਪੁਰਸ਼ਾਂ ਲਈ 197 ਅਤੇ ਔਰਤਾਂ ਲਈ 194 ਅਹੁਦੇ ਖਾਲੀ ਹਨ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ ਦੇ ਕੁੱਲ 391 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 4 ਨਵੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਹੈ। ਉਮੀਦਵਾਰ ਨੇ ਸੰਬੰਧਤ ਸਪੋਰਟਸ 'ਚ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ 'ਤੇ ਪ੍ਰਤੀਨਿਧੀਤੱਵ ਕੀਤਾ ਹੋਵੇ।
ਉਮਰ
ਉਮੀਦਵਾਰ ਦੀ ਉਮਰ 18 ਤੋਂ 23 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਸ਼ਾਹ ਦੀ ਸਫਾਈ, ਨਿਤੀਸ਼ ’ਤੇ ਅਜੇ ਵੀ ਕਨਫਰਮੇਸ਼ਨ ਬਾਕੀ
NEXT STORY