ਨਵੀਂ ਦਿੱਲੀ/ਜੰਮੂ (ਪੀ.ਟੀ.ਆਈ.) - ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਜਵਾਬ ਵਿੱਚ ਜੰਮੂ ਦੇ ਅਖਨੂਰ ਦੇ ਸਾਹਮਣੇ ਪਾਕਿਸਤਾਨੀ ਸਰਹੱਦੀ ਖੇਤਰ ਵਿੱਚ ਇੱਕ ਅੱਤਵਾਦੀ ਟਿਕਾਣੇ ਨੂੰ "ਪੂਰੀ ਤਰ੍ਹਾਂ ਤਬਾਹ" ਕਰ ਦਿੱਤਾ। ਬੀਐਸਐਫ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦਾ ਟਿਕਾਣਾ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ਵਿੱਚ ਸੀ।
ਇਹ ਵੀ ਪੜ੍ਹੋ : ਭੁੱਖ ਨਾਲ ਮਰ ਰਹੇ ਲੋਕ, ਕਰੋੜਾਂ ਦੇ ਕਰਜ਼... ਜਾਣੋ Pak ਕੋਲ ਕਿੰਨੇ ਦਿਨਾਂ ਦਾ ਬਚਿਆ ਹੈ ਰਾਸ਼ਨ
ਪਾਕਿਸਤਾਨ ਨੇ ਸ਼ੁੱਕਰਵਾਰ ਰਾਤ 9 ਵਜੇ ਤੋਂ ਜੰਮੂ ਸੈਕਟਰ ਵਿੱਚ ਬੀਐਸਐਫ ਦੀਆਂ ਚੌਕੀਆਂ 'ਤੇ "ਬਿਨਾਂ ਭੜਕਾਹਟ" ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਲੂਨੀ ਵਿੱਚ ਇੱਕ ਅੱਤਵਾਦੀ ਟਿਕਾਣਾ ਤਬਾਹ ਹੋ ਗਿਆ। ਬੁਲਾਰੇ ਨੇ ਕਿਹਾ ਕਿ ਬੀਐਸਐਫ ਨੇ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ, ਜਿਸ ਨਾਲ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਰੇਂਜਰਾਂ ਦੀਆਂ ਚੌਕੀਆਂ ਅਤੇ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਿਆ।
ਇਹ ਵੀ ਪੜ੍ਹੋ : ਅਹਿਮ ਖ਼ਬਰ ! ਸ੍ਰੀਨਗਰ, ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਲਈ ਉਡਾਣਾਂ ਹੋਈਆਂ ਰੱਦ
ਬੀਐਸਐਫ ਨੇ ਅਖਨੂਰ ਸੈਕਟਰ ਦੇ ਸਾਹਮਣੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ਵਿਖੇ ਸਥਿਤ ਅੱਤਵਾਦੀ ਟਿਕਾਣੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਬੁਲਾਰੇ ਨੇ ਕਿਹਾ, “ਭਾਰਤ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਸਾਡਾ ਇਰਾਦਾ ਦ੍ਰਿੜ ਹੈ।
ਇਹ ਵੀ ਪੜ੍ਹੋ : 'ਕਰਾਚੀ ਬੇਕਰੀ' 'ਤੇ ਆਪਣਾ ਗੁੱਸਾ ਉਤਾਰ ਰਹੇ ਲੋਕ, ਜਾਣੋ ਪਾਕਿਸਤਾਨ ਨਾਲ ਕੀ ਹੈ Connection
ਇਹ ਵੀ ਪੜ੍ਹੋ : ਭਾਰਤ-ਪਾਕਿ ਤਣਾਅ ਦਰਮਿਆਨ ਮਹਿੰਗਾ ਹੋ ਗਿਆ ਸੋਨਾ, ਚਾਂਦੀ ਦੇ ਭਾਅ 'ਚ ਆਈ ਗਿਰਾਵਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਅਸੀਂ ਆਦਮੁਪਰ ਦਾ S-400 ਡਿਫੈਂਸ ਸਿਸਟਮ ਕਰ'ਤਾ ਤਬਾਹ...', ਪਾਕਿਸਤਾਨ ਦਾ ਇਕ ਹੋਰ ਝੂਠਾ ਦਾਅਵਾ
NEXT STORY