ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਕੌਮਾਂਤਰੀ ਸਰਹੱਦ ਦੀ ਰਾਖੀ ਕਰਨੀ ਬੀ. ਐੱਸ. ਐਫ. ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗਲਵਾਰ ਮਾਲਦਾ ਜ਼ਿਲ੍ਹੇ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਜਿੱਥੋਂ ਤਕ ਹੋ ਸਕੇ, ਉਹ ਸਰਹੱਦੀ ਖੇਤਰਾਂ ਵੱਲ ਜਾਣ ਤੋਂ ਬਚਣ। ਮਮਤਾ ਦੀ ਇਹ ਟਿੱਪਣੀ 18 ਜਨਵਰੀ ਨੂੰ ਮਾਲਦਾ ਜ਼ਿਲ੍ਹੇ ’ਚ ਬੀ. ਐੱਸ. ਐੱਫ. ਵੱਲੋਂ ਮਾਰੇ ਗਏ ਛਾਪਿਆਂ ਤੋਂ ਬਾਅਦ ਕੀਤੀ ਹੈ। ਭਾਰਤ-ਬੰਗਲਾਦੇਸ਼ ਸਰਹੱਦ ’ਤੇ ਇਕ ਪੋਸਟ ਨੇੜੇ ਤਣਾਅ ਵਧਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕਿਸਾਨਾਂ ਦਰਮਿਆਨ ਝਗੜਾ ਝੜਪ ’ਚ ਬਦਲ ਗਿਆ ਸੀ।
ਇਹ ਵੀ ਪੜ੍ਹੋ - 'ਗੋਰੀ ਮੇਮ' ਨੂੰ ਪਸੰਦ ਆਇਆ ਬਿਹਾਰੀ ਮੁੰਡਾ, 7 ਫੇਰੇ ਲੈਣ ਪਹੁੰਚੀ ਛਪਰਾ (ਤਸਵੀਰਾਂ)
ਦੱਸ ਦੇਈਏ ਕਿ ਬੰਗਾਲ ਦਾ ਮਾਲਦਾ ਜ਼ਿਲ੍ਹਾ ਬੰਗਲਾਦੇਸ਼ ਦੀ ਸਰਹੱਦ ਨਾਲ ਲਗਦਾ ਹੈ। ਮਮਤਾ ਬੈਨਰਜੀ ਨੇ ਮਾਲਦਾ ਜ਼ਿਲ੍ਹੇ ’ਚ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨੂੰ ਭਾਰਤ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਬੰਗਲਾਦੇਸ਼ ਨਾਲ ਸਾਡੇ ਸਬੰਧ ਸੁਧਰਨਗੇ। ਮਮਤਾ ਨੇ ਬੀ. ਐੱਸ. ਐੱਫ. ’ਤੇ ਬੰਗਲਾਦੇਸ਼ ਤੋਂ ਘੁਸਪੈਠ ਦੀ ਇਜਾਜ਼ਤ ਦੇਣ ਦਾ ਦੋਸ਼ ਲਾਇਆ ਸੀ ਪਰ ਬੀ. ਐੱਸ. ਐਫ. ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਹ ਪੂਰੀ ਲਗਨ ਨਾਲ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੀ ਹੈ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ 'ਚ ਪਹੁੰਚੇ ਗੌਤਮ ਅਡਾਨੀ ਨੇ ਸ਼ਰਧਾਲੂਆਂ ਦੀ ਕੀਤੀ ਸੇਵਾ, ਸ਼ੇਅਰ ਕੀਤੀਆਂ ਤਸਵੀਰਾਂ
NEXT STORY