ਨਾਰਾਇਣਪੁਰ- ਛੱਤੀਸਗੜ੍ਹ ਦੇ ਅਬੂਝਮਾੜ ਖੇਤਰ 'ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਭਿਆਨਕ ਰੂਪ ਲੈ ਲਿਆ ਹੈ। ਬਾਲੇਬੇੜਾ ਅਤੇ ਸਿਤਰਾਮ ਸਥਿਤ ਬੀਐੱਸਐੱਫ ਕੈਂਪਾਂ 'ਚ ਅਚਾਨਕ ਹੜ੍ਹ ਦਾ ਪਾਣੀ ਆਉਣ ਕਾਰਨ ਪੂਰਾ ਕੈਂਪ ਡੁੱਬ ਗਿਆ। ਪਾਣੀ ਇੰਨੀ ਤੇਜ਼ੀ ਨਾਲ ਵਧਿਆ ਕਿ ਕਈ ਜਵਾਨਾਂ ਨੂੰ ਕੈਂਪ ਤੋਂ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ। ਜਵਾਨਾਂ ਨੂੰ ਬੈਰਕਾਂ ਦੀ ਛੱਤਾਂ ਅਤੇ ਨੇੜੇ-ਤੇੜੇ ਦੇ ਦਰੱਖਤਾਂ 'ਤੇ ਚੜ੍ਹ ਕੇ ਘੰਟਿਆਂ ਤੱਕ ਇੰਤਜ਼ਾਰ ਕਰਨਾ ਪਿਆ। ਇਸ ਦੌਰਾਨ ਕੈਂਪ ਦੇ ਅੰਦਰੋਂ ਜਵਾਨਾਂ ਵਲੋਂ ਬਣਾਇਆ ਗਿਆ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਵੀਡੀਓ 'ਚ ਇਕ ਜਵਾਨ ਕਹਿੰਦਾ ਸੁਣਾਈ ਦੇ ਰਿਹਾ ਹੈ,''ਅਸੀਂ ਪੰਛੀਆਂ ਵਾਂਗ ਛੱਤ 'ਤੇ ਬੈਠੇ ਹਾਂ। ਪਾਣੀ ਇੰਨੀ ਤੇਜ਼ੀ ਨਾਲ ਆਇਆ ਕਿ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਜਾਨ ਬਚਾਉਣ ਲਈ ਛੱਤ 'ਤੇ ਦਰੱਖਤਾਂ ਦਾ ਸਹਾਰਾ ਲੈਣ ਪਿਆ।'' ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ ਅਤੇ ਸਾਰੇ ਜਵਾਨਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚ ਦਿੱਤਾ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਘਟਨਾ 'ਚ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਸੂਚਨਾ ਨਹੀਂ ਹੈ। ਲਗਾਤਾਰ ਬਾਰਿਸ਼ ਕਾਰਨ ਅਬੂਝਮਾੜ ਦੇ ਕਈ ਇਲਾਕੇ ਪਾਣੀ 'ਚ ਡੁੱਬ ਗਏ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਹਾਲਾਂਕਿ ਬਾਰਿਸ਼ ਦੀ ਰਫ਼ਤਾਰ ਘੱਟ ਹੋਣ ਤੋਂ ਬਾਅਦ ਹੁਣ ਹਾਲਾਤ ਹੌਲੀ-ਹੌਲੀ ਆਮ ਹੋਣ ਲੱਗੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
NEXT STORY