ਜੰਮੂ (ਵਾਰਤਾ)- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ ਅੰਤਰਰਾਸ਼ਟਰੀ ਸਰਹੱਦ ਕੋਲ ਨਸ਼ੀਲੇ ਪਦਾਰਥ ਤਸਕਰੀ ਦੀ ਇਕ ਵੱਡੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਅਤੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ। ਬੀ.ਐੱਸ.ਐੱਫ. ਦੇ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਮਾਰੇ ਗਏ ਘੁਸਪੈਠੀਏ ਕੋਲੋਂ ਚਾਰ ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।
ਜੰਮੂ 'ਚ ਬੁਲਾਰੇ ਨੇ ਕਿਹਾ,''24 ਜੁਲਾਈ ਅਤੇ 25 ਜੁਲਾਈ ਦਰਮਿਆਨ ਰਾਤ ਨੂੰ ਬੀ.ਐੱਸ.ਐੱਫ. ਦੇ ਸਰਗਰਮ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ, ਜੋ ਰਾਮਗੜ੍ਹ ਸਰਹੱਦ ਖੇਤਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ।'' ਉਨ੍ਹਾਂ ਕਿਹਾ ਕਿ ਖੇਤਰ ਦੀ ਸ਼ੁਰੂਆਤੀ ਜਾਂਚ ਦੌਰਾਨ ਘੁਸਪੈਠੀਏ ਦੀ ਲਾਸ਼ ਕੋਲੋਂ ਸ਼ੱਕੀ ਨਸ਼ੀਲੇ ਪਦਾਰਥ ਦੇ ਇਕ-ਇਕ ਕਿਲੋਗ੍ਰਾਮ ਦੇ ਚਾਰ ਪੈਕੇਟ ਮਿਲੇ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਕਿਹਾ ਕਿ ਸਰਗਰਮ ਸਰਹੱਦੀ ਜਵਾਨਾਂ ਨੇ ਸੋਮਵਾਰ ਦੇਰ ਰਾਤ ਰਾਮਗੜ੍ਹ ਸੈਕਟਰ 'ਚ ਐੱਸ.ਐੱਮ. ਪੁਰਾ ਚੌਕੀ ਕੋਲ ਸ਼ੱਕੀ ਗਤੀਵਿਧੀ ਦੇਖੀ ਅਤੇ ਜਦਂ ਸ਼ੱਕੀ ਘੁਸਪੈਠੀਆ ਵਾਰ-ਵਾਰ ਦਿੱਤੀ ਗਈ ਚਿਤਾਵਨੀ ਦੇ ਬਾਵਜੂਦ ਨਹੀਂ ਰੁਕਿਆ ਤਾਂ ਉਨ੍ਹਾਂ ਨੇ ਉਸ 'ਤੇ ਗੋਲੀ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਯਕੀਨੀ ਕੀਤੀ ਜਾ ਰਹੀ ਹੈ, ਕਿਉਂਕਿ ਇਲਾਕੇ ਦੀ ਤਲਾਸ਼ੀ ਅਜੇ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਣੀਪੁਰ 'ਚ ਔਰਤਾਂ ਨੂੰ ਨਗਨ ਘੁੰਮਾਉਣ ਦੇ ਮਾਮਲੇ 'ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
NEXT STORY