ਜੰਮੂ- ਸਰਹੱਦੀ ਸੁਰੱਖਿਆ ਫ਼ੋਰਸ (ਬੀਐੱਸਐੱਫ) ਨੇ ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਰਹਿਣ ਵਾਲੀਆਂ ਔਰਤਾਂ ਨੂੰ 'ਬਿਊਟੀਸ਼ੀਅਨ' ਵਜੋਂ ਸਿੱਖਿਅਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਬੀ.ਐੱਸ.ਐੱਫ. ਦੇ ਬੁਲਾਰੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਰਹੱਦ ਕੋਲ ਰਹਿਣ ਵਾਲੇ ਲੋਕਾਂ ਨੂੰ ਮਜ਼ਬੂਤ ਬਣਾਉਣ, ਕੌਸ਼ਲ ਵਿਕਾਸ ਨੂੰ ਉਤਸ਼ਾਹ ਦੇਣ ਅਤੇ ਖੇਤਰ ਦਾ ਵਿਕਾਸ ਯਕੀਨੀ ਕਰਨ ਦੀਆਂ ਬੀ.ਐੱਸ.ਐੱਫ. ਦੀਆਂ ਕੋਸ਼ਿਸ਼ਾਂ ਦਾ ਇਕ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਚਾਰ ਹਫ਼ਤੇ ਦੀ 'ਬਿਊਟੀਸ਼ੀਅਨ' ਟਰੇਨਿੰਗ ਪ੍ਰੋਗਰਾਮ ਆਰਐੱਸ ਪੁਰਾ ਸੈਕਟਰ ਦੀਆਂ 30 ਔਰਤਾਂ ਨੂੰ ਜ਼ਰੂਰੀ ਕੌਸ਼ਲ ਪ੍ਰਦਾਨ ਕਰੇਗਾ। ਪ੍ਰੋਗਰਾਮ ਦਾ ਪਹਿਲਾ ਪੜਾਅ ਪਿਛਲੇ ਸਾਲ 16 ਸਤੰਬਰ ਤੋਂ 25 ਅਕਤੂਬਰ ਤੱਕ 15 ਔਰਤਾਂ ਲਈ ਆਯੋਜਿਤ ਕੀਤਾ ਗਿਆ ਸੀ, ਜਦੋਂ ਕਿ 15 ਭਾਗੀਦਾਰਾਂ ਦੇ ਇਕ ਸਮੂਹ ਨਾਲ ਦੂਜਾ ਪੜਾਅ 23 ਦਸੰਬਰ ਤੋਂ ਸ਼ੁਰੂ ਹੋਇਆ ਅਤੇ 18 ਜਨਵਰੀ ਨੂੰ ਖ਼ਤਮ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਪ੍ਰੋਗਰਾਮ ਦੇ ਅਧੀਨ ਭਾਗੀਦਾਰਾਂ ਨੂੰ 'ਬਿਊਟੀਸ਼ੀਅਨ' ਬਣਨ ਲਈ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਦੂਜਾ ਪੜਾਅ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੀ ਮਾਹਿਰਤਾ ਨੂੰ ਮਾਨਤਾ ਦੇਣ ਵਾਲੇ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਜਾਣਗੇ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋਸਤਾਂ ਤੋਂ ਕਰਵਾਉਂਦਾ ਸੀ ਗਲਤ ਕੰਮ, ਫਿਰ ਵੀਡੀਓ ਕਾਲ ਕਰਕੇ ਦੇਖਦਾ ਸੀ Live
NEXT STORY