ਜੈਸਲਮੇਰ (ਭਾਸ਼ਾ): ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਦੇ ਸਮ ਥਾਣਾਖੇਤਰ ਵਿਚ BSF ਦੇ ਇਕ ਜਵਾਨ ਨੇ ਆਪਣੀ ਰਾਈਫ਼ਲ ਨਾਲ ਗੋਲ਼ੀ ਮਾਰ ਕੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ। ਥਾਣਾ ਮੁਖੀ ਉਰਜਾਰਾਮ ਨੇ ਦੱਸਿਆ ਕਿ ਕਰਨਾਟਕ ਦਾ ਰਹਿਣ ਵਾਲਾ ਜਵਾਮ ਸੀਮਾ ਸੁਰੱਖਿਆ ਫ਼ੋਰਸ ਦੀ 154ਵੀਂ ਬਟਾਲੀਅਨ ਵਿਚ ਤਾਇਨਾਤ ਸੀ ਤੇ ਤਿੰਨ ਦਿਨ ਪਹਿਲਾਂ ਹੀ ਛੁੱਟੀ ਤੋਂ ਡਿਊਟੀ 'ਤੇ ਪਰਤਿਆ ਸੀ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਨੇ ਪੈਨਸ਼ਨਾਂ ਵਧਾਉਣ ਦਾ ਕੀਤਾ ਐਲਾਨ, ਇਸ ਤਾਰੀਖ਼ ਤੋਂ ਮਿਲਣਗੇ 11 ਹਜ਼ਾਰ ਰੁਪਏ
ਉਨ੍ਹਾਂ ਦੱਸਿਆ ਕਿ ਜਵਾਨ ਸੰਦੀਪ ਬਰਾਦਰ (31) ਨੇ ਮੰਗਲਵਾਰ ਸਵੇਰੇ ਧਨਾਨਾ ਪੋਸਟ 'ਤੇ ਡਿਊਟੀ ਦੌਰਾਨ ਆਪਣੀ ਰਾਫ਼ੀਲ ਨਾਲ ਆਪਣੇ ਸਿਰ 'ਚ ਗੋਲ਼ੀ ਮਾਰ ਲਈ। ਉਨ੍ਹਾਂ ਦੱਸਿਆ ਕਿ ਜਵਾਨ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 174 ਦੇ ਤਹਿਤ ਇਕ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੱਕ ਅਤੇ ਜੀਪ ਵਿਚਾਲੇ ਹੋਈ ਟੱਕਰ, 6 ਲੋਕਾਂ ਦੀ ਹੋਈ ਦਰਦਨਾਕ ਮੌਤ
NEXT STORY