ਜੈਸਲਮੇਰ- ਰਾਜਸਥਾਨ 'ਚ ਜੈਸਲਮੇਰ ਦੇ ਸ਼ਾਹਗੜ੍ਹ ਖੇਤਰ ਨਾਲ ਲੱਗਦੀ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਸੁਰੱਖਿਆ ਡਿਊਟੀ 'ਤੇ ਤਾਇਨਾਤ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਇਕ ਜਵਾਨ ਨੇ ਆਪਣੇ ਸਰਕਾਰੀ ਹਥਿਆਰ ਨਾਲ ਫਾਇਰ ਕਰ ਕੇ ਖ਼ੁਦਕੁਸ਼ੀ ਕਰ ਲਈ। ਬੀ.ਐੱਸ.ਐੱਫ. ਦੇ ਉੱਚ ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਦਿਨ 'ਚ ਸ਼ਾਹਗੜ੍ਹ ਖੇਤਰ ਨਾਲ ਲੱਗਦੀ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ 'ਤੇ 173ਵੀਂ ਬਟਾਲੀਅਨ ਦੀ ਬੀਓਪੀ ਭਾਨੂ 'ਤੇ ਹੈੱਡ ਕਾਂਸਟੇਬਲ ਕ੍ਰਿਸ਼ਨ ਕੁਮਾਰ (44) ਵਾਸੀ ਹੁਸ਼ਿਆਰਪੁਰ (ਪੰਜਾਬ) ਸੁਰੱਖਿਆ ਡਿਊਟੀ 'ਤੇ ਤਾਇਨਾਤ ਸਨ, ਅਚਾਨਕ ਉਸ ਨੇ ਆਪਣੇ ਸਰਕਾਰੀ ਰਾਈਫਲ ਨਾਲ ਸਿਰ 'ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਅਚਾਨਕ ਗੋਲੀ ਦੀ ਆਵਾਜ਼ ਸੁਣ ਕੇ ਉਸ ਦੇ ਸਾਥੀ ਜਵਾਨ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਗੰਭੀਰ ਹਾਲਤ 'ਚ ਜਵਾਨ ਨੂੰ ਬੀ.ਐੱਸ.ਐੱਫ. ਮੈਡੀਕਲ ਕੇਂਦਰ ਲੈ ਆਏ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀ ਅਤੇ ਸ਼ਾਹਗੜ੍ਹ ਥਾਣੇ ਤੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਖੁਦਕੁਸ਼ੀ ਦੇ ਪਿੱਛੇ ਕੋਈ ਘਰੇਲੂ ਕਾਰਨ ਹੋ ਸਕਦਾ ਹੈ। ਮ੍ਰਿਤਕ ਹੈੱਡ ਕਾਂਸਟੇਬਲ ਬੀ.ਐੱਸ.ਐੱਫ. 'ਚ ਸਾਲ 2000 'ਚ ਭਰਤੀ ਹੋਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਲਨਾ 'ਚ ਖੰਡ ਮਿੱਲ ਦੇ ਸਲਫਰ ਟੈਂਕ 'ਚ ਧਮਾਕਾ, ਦੋ ਲੋਕਾਂ ਦੀ ਮੌਤ
NEXT STORY