ਜੈਪੁਰ (ਭਾਸ਼ਾ)- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸ਼ੁੱਕਰਵਾਰ ਰਾਤ ਭਾਰਤੀ ਸਰਹੱਦ 'ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਨਾਗਰਿਕ ਨੂੰ ਮਾਰ ਸੁੱਟਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਗੰਗਾਨਗਰ ਦੇ ਪੁਲਸ ਸੁਪਰਡੈਂਟ ਆਨੰਦ ਸ਼ਰਮਾ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਰਾਤ ਜ਼ਿਲ੍ਹੇ ਦੇ ਸਰਹੱਦੀ ਅਨੂਪਗੜ੍ਹ ਸੈਕਟਰ 'ਚ ਹੋਈ, ਜਿੱਥੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਤਾਰਬੰਦੀ ਕੋਲ ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਦੇਖ ਚੌਕਸ ਕੀਤਾ।
ਸ਼ਰਮਾ ਅਨੁਸਾਰ, ਪਾਕਿਸਤਾਨੀ ਨਾਗਰਿਕ ਦੇ ਨਾ ਰੁਕਣ 'ਤੇ ਜਵਾਨਾਂ ਨੇ ਗੋਲੀਬਾਰੀ ਕੀਤੀ, ਜਿਸ 'ਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ ਅਨੂਪਗੜ੍ਹ ਥਾਣੇ 'ਚ ਇਕ ਮਾਮਲਾ ਦਰਜ ਕਰ ਕੇ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪੁਲਸ ਅਨੁਸਾਰ, ਮ੍ਰਿਤਕ ਕੋਲੋਂ ਕੋਈ ਵੀ ਸਾਮਾਨ ਨਹੀਂ ਮਿਲਿਆ ਹੈ ਅਤੇ ਉਸ ਦੀ ਪਛਾਣ ਵੀ ਨਹੀਂ ਹੋ ਸਕੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਬੀ.ਐੱਸ.ਐੱਫ. ਦੇ ਸੀਨੀਅਰ ਅਧਿਕਾਰੀ ਵੀ ਹਾਦਸੇ ਵਾਲੀ ਜਗ੍ਹਾ ਪਹੁੰਚੇ।
ਇਕ ਮਹੀਨੇ 'ਚ ਤੀਜੀ ਘਟਨਾ, ਵੰਦੇ ਭਾਰਤ ਐਕਸਪ੍ਰੈੱਸ ਟਰੇਨ ਗੁਜਰਾਤ 'ਚ ਗਾਂ ਨਾਲ ਟਕਰਾਈ
NEXT STORY