ਜੰਮੂ (ਭਾਸ਼ਾ)- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ ਇਥੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਇਕ ਚੌਕੀ 'ਤੇ ਸਰਹੱਦ ਪਾਰ ਤੋਂ ਬਿਨਾਂ ਉਕਸਾਵੇ ਦੇ ਗੋਲੀਬਾਰੀ ਨੂੰ ਲੈ ਕੇ ਪਾਕਿਸਤਾਨ ਰੇਂਜਰਾਂ ਕੋਲ ਵਿਰੋਧ ਦਰਜ ਕਰਵਾਇਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਗੋਲੀਬਾਰੀ ਵਿਚ ਬੀ.ਐੱਸ.ਐੱਫ. ਦੇ 2 ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੀ.ਐੱਸ.ਐੱਫ. ਨੇ ਵੀਰਵਾਰ ਸ਼ਾਮ ਆਰਐੱਸ ਪੁਰਾ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ਨੇੜੇ ਬਾਰਡਰ ਆਊਟਪੋਸਟ (ਬੀਓਪੀ) ਵਿਚ ਹੋਈ ਕਮਾਂਡੈਂਟ ਪੱਧਰ ਦੀ ਫਲੈਗ ਮੀਟਿੰਗ ਵਿਚ ਪਾਕਿਸਤਾਨ ਰੇਂਜਰਾਂ ਸਾਹਮਣੇ ਇਹ ਮੁੱਦਾ ਚੁੱਕਿਆ।
ਇਹ ਵੀ ਪੜ੍ਹੋ : ਜੰਮੂ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਪੁਲ ਤੋਂ ਹੇਠਾਂ ਡਿੱਗਣ ਨਾਲ 4 ਲੋਕਾਂ ਦੀ ਮੌਤ
ਅਧਿਕਾਰੀਆਂ ਅਨੁਸਾਰ ਮੰਗਲਵਾਰ ਨੂੰ ਇੱਥੇ ਅਰਨੀਆ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ ਵਿਕਰਮ ਬੀ.ਓ.ਪੀ. 'ਤੇ ਪਾਕਿਸਤਾਨ ਰੇਂਜਰਾਂ ਵਲੋਂ ਕੀਤੀ ਗਈ ਗੋਲੀਬਾਰੀ 'ਚ ਬੀ.ਐੱਸ.ਐੱਫ. ਦੇ 2 ਜਵਾਨ ਜ਼ਖ਼ਮੀ ਹੋ ਗਏ ਸਨ। ਬੈਠਕ ਦੌਰਾਨ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਕੋਲ ਫ਼ੋਰਸ ਵਲੋਂ ਮਾਰੇ ਗਏ ਤਸਕਰਾਂ ਦੇ ਸਬੂਤ ਹਨ। ਹਾਲਾਂਕਿ ਪਾਕਿਸਤਾਨ ਰੇਂਜਰਾਂ ਨੇ ਹਮੇਸ਼ਾ ਦੀ ਤਰ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਠਾਰੀ ਕਤਲ ਕੇਸ : ਜੇਲ ਤੋਂ ਬਾਹਰ ਆਇਆ ਪੰਧੇਰ
NEXT STORY