ਅਹਿਮਦਾਬਾਦ (ਭਾਸ਼ਾ)- ਗੁਜਰਾਤ 'ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ 'ਹਰਾਮੀ ਨਾਲਾ' ਖੇਤਰ 'ਚ ਗਸ਼ਤ ਦੌਰਾਨ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਇਕ ਅਧਿਕਾਰੀ ਅਤੇ ਇਕ ਜਵਾਨ ਦੀ ਜ਼ਿਆਦਾ ਗਰਮੀ ਨਾਲ ਮੌਤ ਹੋ ਗਈ। ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੂਤਰਾਂ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਹੋਈ ਅਤੇ ਦੱਸਿਆ ਜਾ ਰਿਹਾ ਹੈ ਕਿ ਸਹਾਇਕ ਕਮਾਂਡੈਂਟ ਅਤੇ ਹੈੱਡ ਕਾਂਸਟੇਬਲ ਨੂੰ ਲੂ ਲੱਗੀ ਸੀ ਅਤੇ ਉਨ੍ਹਾਂ ਦੇ ਸਰੀਰ 'ਚ ਪਾਣੀ ਦੀ ਘਾਟ ਹੋ ਗਈ ਸੀ। ਸੂਤਰਾਂ ਅਨੁਸਾਰ,''ਬੀ.ਐੱਸ.ਐੱਫ. ਦੇ ਦੋਵੇਂ ਕਰਮੀ 'ਜ਼ੀਰੋ ਲਾਈਨ' (ਦੋਵੇਂ ਦੇਸ਼ਾਂ ਦੀ ਸਰਹੱਦ ਦੇ ਠੀਕ ਵਿਚਾਲੇ ਦਾ ਸਥਾਨ) 'ਤੇ ਗਸ਼ਤ ਕਰ ਰਹੇ ਸਨ, ਉਦੋਂ ਉਹ ਅਚਾਨਕ ਬੇਹੋਸ਼ ਹੋ ਕੇ ਡਿੱਗ ਗਏ। ਦੋਹਾਂ ਨੂੰ ਭੁਜ ਦੇ ਇਕ ਸਿਹਤ ਕੇਂਦਰ ਲਿਜਾਇਆ ਗਿਆ ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੰਗਲਾਦੇਸ਼ 'ਚ ਹਿੰਸਕ ਪ੍ਰਦਰਸ਼ਨ ਜਾਰੀ, 245 ਭਾਰਤੀ ਪਰਤੇ ਦੇਸ਼
NEXT STORY